ਚੰਡੀਗੜ੍ਹ, 13 ਫਰਵਰੀ 2024: ਪੰਜਾਬ ਤੋਂ ਕਿਸਾਨਾਂ (farmers) ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਵਧਣਾ ਸ਼ੁਰੂ ਹੋ ਗਿਆ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।
ਹਰਿਆਣਾ ਦੇ ਸ਼ੰਭੂ (Shambhu border), ਖਨੌਰੀ ਅਤੇ ਡੱਬਵਾਲੀ ਸਰਹੱਦ, ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਦੀ ਗਾਜ਼ੀਪੁਰ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ।ਇਸਦੇ ਨਾਲ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਹਨ |