July 7, 2024 5:40 pm
Ambala

ਅੰਬਾਲਾ ‘ਚ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ, ਚੰਡੀਗੜ੍ਹ ਦੀਆਂ ਸਰਹੱਦਾਂ ‘ਤੇ ਪੁਲਿਸ ਤਾਇਨਾਤ

ਚੰਡੀਗੜ੍ਹ, 22 ਅਗਸਤ, 2023: ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਵੱਲ ਜਾ ਰਹੇ ਕਈ ਕਿਸਾਨਾਂ ਨੂੰ ਹਰਿਆਣਾ ਦੇ ਅੰਬਾਲਾ (Ambala) ‘ਚ ਹਿਰਾਸਤ ‘ਚ ਲੈ ਲਿਆ ਗਿਆ। ਸ਼ੰਭੂ ਸਰਹੱਦ ‘ਤੇ ਕਿਸਾਨਾਂ ਨੂੰ ਹਿਰਾਸਤ ‘ਚ ਲੈਣ ਤੋਂ ਬਾਅਦ ਬੱਸ ਰਾਹੀਂ ਥਾਣੇ ਲਿਜਾਇਆ ਗਿਆ ਹੈ । ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਨੂੰ ਲੈ ਕੇ ਕਿਸਾਨਾਂ ਨਾਲ ਹੋਏ ਝੜੱਪ ਵਿੱਚ ਇੱਕ ਕਿਸਾਨ ਦੀ ਟਰੈਕਟਰ-ਟਰਾਲੀ ਨੇ ਦਰੜ ਦਿੱਤਾ ਸੀ, ਜਿਸਦੀ ਮੌਤ ਹੋ ਗਈ ਸੀ ਅਤੇ 5 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ।

ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅੰਤਰਰਾਜੀ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵੱਡੀ ਗਿਣਤੀ ‘ਚ ਪੁਲਿਸ ਫੋਰਸ ਦੀ ਤਾਇਨਾਤੀ ਅਤੇ ਕਈ ਥਾਵਾਂ ‘ਤੇ ਸਖ਼ਤ ਚੈਕਿੰਗ ਦੇ ਮੱਦੇਨਜ਼ਰ ਕਈ ਕਿਸਾਨ ਸ਼ੰਭੂ ਸਰਹੱਦ ਤੱਕ ਨਹੀਂ ਪਹੁੰਚ ਸਕੇ | ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।