ਚੰਡੀਗੜ੍ਹ, 14 ਮਾਰਚ 2025: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਫਰੀਦਕੋਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ‘ਚ ਸ਼ੁੱਕਰਵਾਰ ਸਵੇਰੇ ਇੱਕ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਅਧਾਰਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ। ਫੜੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨੀ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਪਿੰਡ ਤਲਵੰਡੀ ਭੰਗੇਰੀਆ ਦਾ ਰਹਿਣ ਵਾਲਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦਾ ਸ਼ੂਟਰ ਮਨਪ੍ਰੀਤ ਸਿੰਘ ਉਰਫ ਮੰਨੀ ਫਰੀਦਕੋਟ ਦੇ ਇਲਾਕੇ ‘ਚ ਘੁੰਮ ਰਹੇ ਹਨ।
ਇਸ ‘ਤੇ, ਏ.ਜੀ.ਟੀ.ਐਫ. ਅਤੇ ਸੀਆਈਏ ਨੇ ਇੱਕ ਚੈੱਕ ਪੋਸਟ ਸਥਾਪਤ ਕੀਤੀ ਸੀ। ਉਸੇ ਸਮੇਂ ਮੁਲਜ਼ਮ ਨੂੰ ਮੋਟਰਸਾਈਕਲ ‘ਤੇ ਆਉਂਦਾ ਦੇਖਿਆ ਗਿਆ। ਜਦੋਂ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਮੁਲਜ਼ਮ ਨੇ ਪੁਲਿਸ ਟੀਮ ‘ਤੇ ਦੋ ਗੋਲੀਆਂ ਚਲਾਈਆਂ, ਜਿਸ ਦੌਰਾਨ ਉਸਦਾ ਮੋਟਰਸਾਈਕਲ ਵੀ ਡਿੱਗ ਪਿਆ। ਜਵਾਬ ‘ਚ ਪੁਲਿਸ ਨੇ ਸਵੈ-ਰੱਖਿਆ ‘ਚ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ ਅਤੇ ਕਾਬੂ ਕਰ ਲਿਆ |
Read More: Police Encounter: ਡੇਰਾਬੱਸੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਮੁਲਜ਼ਮ ਕੀਤੇ ਕਾਬੂ