ਡੇਰਾਬੱਸੀ, 01 ਮਾਰਚ 2025: Derabassi Police Encounter: ਹਲਕਾ ਮੋਹਾਲੀ ਦੇ ਅਧੀਨ ਦੇ ਪੈਂਦੇ ਡੇਰਾਬੱਸੀ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ | ਜਾਣਕਾਰੀ ਮੁਤਾਬਕ ਇਹ ਮੁਕਾਬਲਾ ਜ਼ੀਰਕਪੁਰ-ਅੰਬਾਲਾ ਹਾਈਵੇਅ ‘ਤੇ ਘੱਗਰ ਪੁਲ ਨੇੜੇ ਹੋਇਆ ਹੈ | ਇਸ ਦੌਰਾਨ ਇਕ ਬਦਮਾਸ਼ ਪੁਲਿਸ ਦੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਹੈ |
ਇਸ ਦੌਰਾਨ ਪੁਲਿਸ ਨੇ 2 ਜਣਿਆਂ ਨੂੰ ਕਾਬੂ ਕਰ ਲਿਆ ਹੈ | ਮੋਹਾਲੀ ਦੇ ਐਸ.ਐਸ.ਪੀ.ਮੌਕੇ ‘ਤੇ ਪਹੁੰਚ ਰਹੇ ਹਨ | ਦਰਅਸਲ, ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਸਾਂਝੇ ਆਪ੍ਰੇਸ਼ਨ (Police Encounter) ‘ਚ ਬਦਮਾਸ਼ ਮਲਕੀਤ ਉਰਫ਼ ਮੈਕਸੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਉਕਤ ਮੁਲਜ਼ਮ ਨੇ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ‘ਚ ਮੈਕਸੀ ਦੀ ਖੱਬੀ ਲੱਤ ‘ਚ ਗੋਲੀ ਲੱਗੀ। ਮੁਲਜ਼ਮ ਨੂੰ ਇਲਾਜ ਲਈ ਮੋਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਮੈਕਸੀ ਗੋਲਡੀ ਬਰਾੜ ਅਤੇ ਗੋਲਡੀ ਢਿੱਲੋਂ ਦੇ ਗਿਰੋਹ ਦਾ ਇੱਕ ਸਰਗਰਮ ਮੈਂਬਰ ਹੈ ਅਤੇ ਉਸ ਵਿਰੁੱਧ ਪਹਿਲਾਂ ਹੀ ਜਬਰਨ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮੌਕੇ ਤੋਂ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ।
Read More: Punjab Encounter: ਪੁਲਿਸ ਤੇ ਅ.ਪ.ਰਾ.ਧੀ.ਆਂ ਵਿਚਕਾਰ ਮੁਕਾਬਲਾ, ਦੋ ਜ਼.ਖ਼.ਮੀ