Police encounter

ਫਿਰੋਜ਼ਪੁਰ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਦਮਾਸ਼ਾਂ ਨਾਲ ਮੁਕਾਬਲਾ, 3 ਬਦਮਾਸ਼ ਜ਼ਖਮੀ

ਫਿਰੋਜ਼ਪੁਰ, 07 ਜੂਨ 2025: ਫਿਰੋਜ਼ਪੁਰ ‘ਚ ਦੋ ਦਿਨ ਪਹਿਲਾਂ ਸ਼ਹਿਰ ਦੇ ਭੀੜ-ਭਾੜ ਵਾਲੇ ਮੱਖੂ ਗੇਟ ਇਲਾਕੇ ‘ ਹੋਈ ਗੋਲੀਬਾਰੀ ਦੀ ਘਟਨਾ ‘ਚ ਟੈਟੂ ਆਰਟਿਸਟ ਆਸ਼ੂ ਮੋਂਗਾ ਨਾਮਕ ਨੌਜਵਾਨ ਦੀ ਕੁਝ ਬਦਮਾਸ਼ਾਂ ਨੇ ਗੋਲੀ ਮਾਰ ਕਰ ਕਤਲ ਕਰ ਦਿੱਤਾ ਸੀ | ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ, ਜਿਸ ‘ਚ ਬਾਦਮਾਸ਼ ਸੜਕ ‘ਤੇ ਘੁੰਮ ਰਹੇ ਸਨ ਅਤੇ ਫਾਇਰਿੰਗ ਕਰ ਰਹੇ ਸਨ | ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ ਸਨ |

ਇਸ ਫਾਇਰਿੰਗ ਮਾਮਲੇ ‘ਚ ਅੱਜ ਫਿਰੋਜ਼ਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਪੁਲਿਸ ਵੱਲੋਂ ਇੱਕ ਮੁਕਾਬਲੇ ‘ਚ ਤਿੰਨ ਹੋਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ‘ਤੇ ਗੋਲੀਬਾਰੀ ਕਰਨ ਵਾਲੇ ਇਹ ਸ਼ੂਟਰ ਗੋਲੀਆਂ ਨਾਲ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ‘ਚ ਦਾਖਲ ਕਰਵਾਇਆ ਗਿਆ ਹੈ।

ਇਹ ਬਾਰੇ ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਤਿੰਨੇ ਸ਼ੂਟਰ ਆਸ਼ੂ ਮੋਗਾ ਦੇ ਕਤਲ ‘ਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਫਿਰੋਜ਼ਪੁਰ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਅਤੇ ਗ੍ਰਿਫ਼ਤਾਰੀ ਲਈ ਰਵਾਨਾ ਕਰ ਦਿੱਤਾ ਗਿਆ ਸੀ। ਡੀਆਈਜੀ ਫਿਰੋਜ਼ਪੁਰ ਰੇਂਜ ਅਤੇ ਐਸਐਸਪੀ ਸਰਦਾਰ ਭੂਪੇਂਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਸ਼ੂਟਰਾਂ ਤੋਂ ਕਤਲ ‘ਚ ਵਰਤੇ ਗਏ 4 ਪਿਸਤੌਲ, ਇੱਕ ਸਕੂਟਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਸ ਫਾਇਰਿੰਗ ਮਾਮਲੇ ‘ਚ ਫਿਰੋਜ਼ਪੁਰ ਪੁਲਿਸ ਨੇ ਗੈਂਗਸਟਰ ਆਸ਼ੀਸ਼ ਚੋਪੜਾ ਅਤੇ ਕੁਹਜ ਅਣਪਛਾਤੇ ਹਮਲਾਵਰਾਂ ਸਮੇਤ 7 ਜਣਿਆਂ ਖ਼ਿਲਾਫ ਮਾਮਲਾ ਦਰਜ ਕੀਤਾ ਸੀ ਅਤੇ ਅੰਗਰੇਜ਼ ਸਿੰਘ ਅਤੇ ਜੋਗਿੰਦਰ ਸਿੰਘ ਉਰਫ਼ ਲਾਲੂ ਨਾਮਕ 2 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਕੀ ਹਮਲਾਵਰਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ।

ਉਨ੍ਹਾਂ ਕਿਹਾ ਕਿ ਜਦੋਂ ਫਿਰੋਜ਼ਪੁਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਦੀਆਂ ਟੀਮਾਂ ਇਨ੍ਹਾਂ ਸ਼ੂਟਰਾਂ ਨੂੰ ਫੜਨ ਲਈ ਕਾਰਵਾਈ ਕਰ ਰਹੀਆਂ ਸਨ, ਤਾਂ ਇਸ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਮੋਗਾ ਰੋਡ ‘ਤੇ ਰੱਤਾ ਖੇੜਾ ਸੇਮ ਨਾਲਾ ਪਿੰਡ ਨੇੜੇ ਜਾ ਰਹੇ ਤਿੰਨ ਬਦਮਾਸ਼ਾਂ ਨੂੰ ਪੁਲਿਸ ਪਾਰਟੀਆਂ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕੇ ਅਤੇ ਉਨ੍ਹਾਂ ਨੂੰ ਰੋਕਣ ਦੀ ਵਾਰ-ਵਾਰ ਕੋਸ਼ਿਸ਼ ਕਰਨ ‘ਤੇ ਇਨ੍ਹਾਂ ਸ਼ੂਟਰਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ |

ਜਦੋਂ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਕਰਮਚਾਰੀਆਂ ਨੇ ਆਪਣੇ ਆਪ ਨੂੰ ਬਚਾਉਣ ਲਈ ਗੋਲੀ ਚਲਾਈ ਤਾਂ ਇੱਕ ਸ਼ੂਟਰ ਨੂੰ ਦੋ ਗੋਲੀਆਂ ਲੱਗੀਆਂ ਅਤੇ ਦੋ ਸ਼ੂਟਰਾਂ ਨੂੰ ਇੱਕ-ਇੱਕ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਖਮੀ ਸ਼ੂਟਰ ਗੁਰਜਿੰਦਰ ਸਿੰਘ, ਅਮਰਜੀਤ ਸਿੰਘ ਅਤੇ ਉਨ੍ਹਾਂ ਦੇ ਤੀਜੇ ਸਾਥੀ ਤੋਂ ਪੁਲਿਸ ਪੁੱਛਗਿੱਛ ਕਰੇਗੀ ਅਤੇ ਬਾਕੀ ਹਮਲਾਵਰਾਂ ਨੂੰ ਵੀ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ |

Read More: ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕੀਤੀ ਵੱਡੀ ਕਾਰਵਾਈ

Scroll to Top