ਅੰਮ੍ਰਿਤਸਰ, 12 ਅਕਤੂਬਰ 2026: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ‘ਚ ਜੁੱਤੇ ਪਾ ਕੇ ਦਾਖਲ ਹੋਣ ਵਾਲੀ ਪੁਲਿਸ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇੱਕ ਮੰਗ ਪੱਤਰ ਸੌਂਪਿਆ। ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ‘ਚ ‘ਆਪ’ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਨੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ।
‘ਆਪ’ ਪਾਰਟੀ ਆਗੂਆਂ ਨੇ ਕਿਹਾ ਕਿ ਦਿੱਲੀ ‘ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਦੌਰਾਨ ਕੁਝ ਵਿਦਿਆਰਥੀ ਗੁਰਦੁਆਰੇ ‘ਚ ਆਏ ਸਨ। ਪੁਲਿਸ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਜੁੱਤੇ ਪਾ ਕੇ ਦਾਖਲ ਹੋਈ, ਇਹ ਮਰਿਆਦਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।
ਮੰਗ ਪੱਤਰ ਸੌਂਪਣ ਵਾਲਿਆਂ ‘ਚ ਕੈਬਨਿਟ ਰੈਂਕ ਬਲਜਿੰਦਰ ਕੌਰ, ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ,ਵਿਧਾਇਕ ਜਸਵੀਰ ਸਿੰਘ ਰਾਜਾ, ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ, ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਮੁੱਖ ਬੁਲਾਰੇ ਅਤੇ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੀਐਮ ਮਾਨ ਨੇ ਇੱਕ ਸੋਸ਼ਲ ਮੀਡੀਆ ਪੋਸਟ ‘ਚ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਦੇ ਜਵਾਨ ਗੁਰਦੁਆਰੇ ‘ਚ “ਜ਼ਬਰਦਸਤੀ” ਦਾਖਲ ਹੋਏ ਸਨ। ‘ਆਪ’ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਗੁਰਦੁਆਰਾ ਸਾਹਿਬ ‘ਚ ਕਿਸੇ ਦੇ ਵੀ ਦਾਖਲੇ ਜਾਂ ਠਹਿਰਨ ‘ਤੇ ਸਵਾਲ ਨਹੀਂ ਉਠਾਏ ਜਾਣੇ ਚਾਹੀਦੇ।
Read More: ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ‘ਤੇ ਲਗਾਈ ਰੋਕ




