ਸਿੱਧੂ ਮੂਸੇਵਾਲਾ ਕਤਲਕਾਂਡ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਉੱਤਰਾਖੰਡ ਤੋਂ ਇੱਕ ਵਿਅਕਤੀ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 31 ਮਈ 2022: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੰਜਾਬ ਪੁਲਿਸ ਨੇ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉੱਤਰਾਖੰਡ ਤੋਂ ਲਿਆ ਹਿਰਾਸਤ ਵਿਚ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਲਏ ਵਿਅਕਤੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ |ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਗ੍ਰਿਫਤਾਰ ਕੀਤੇ ਮਨਪ੍ਰੀਤ ‘ਤੇ ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਦੇ ਕਾਤਲਾਂ ਨੂੰ ਗੱਡੀ ਅਤੇ ਹਥਿਆਰ ਮੁਹੱਈਆ ਕਰਵਾਏ ਸਨ।ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਦਾ ਪਿੰਡ ਢੈਪਈ ਜ਼ਿਲਾ ਫ਼ਰੀਦਕੋਟ ਦਾ ਵਸਨੀਕ ਹੈ। ਪੁਲਿਸ ਸੂਤਰਾਂ ਮੁਤਾਬਕ ਮਨਪ੍ਰੀਤ ਸਿੰਘ ਮੰਨਾ ’ਤੇ ਵੱਖ-ਵੱਖ ਥਾਣਿਆਂ ਕੁਰਾਲੀ, ਛਾਂਜਲੀ, ਬਰੀਵਾਲਾ, ਕੋਟਕਪੂਰਾ ਆਦਿ ਥਾਵਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਕਰੀਬ 10 ਕੇਸ ਦਰਜ ਹਨ।

Sidhu Moosewala

Scroll to Top