Site icon TheUnmute.com

ਪੁਲਿਸ ਵਲੋਂ ਜਬਰ ਜਨਾਹ ਦੇ ਮਾਮਲੇ ‘ਚ ਸਿਮਰਜੀਤ ਬੈਂਸ ਦਾ ਇਕ ਹੋਰ ਸਾਥੀ ਗ੍ਰਿਫਤਾਰ

Simarjit Bains

ਚੰਡੀਗੜ੍ਹ 04 ਜੂਨ 2022: ਪੁਲਿਸ ਨੇ ਜਬਰ-ਜਨਾਹ ਦੇ ਮਾਮਲੇ ‘ਚ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ (Simarjit Bains) ਦੇ ਇੱਕ ਹੋਰ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਪੁਲਿਸ ਨੇ ਦੇਰ ਰਾਤ ਮਾਲੇਰਕੋਟਲਾ ਤੋਂ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਸਿਮਰਜੀਤ ਸਿੰਘ ਬੈਂਸ ਦਾ ਪੀ.ਏ ਸੁਖਚੈਨ ਸਿੰਘ ਹੈ।

ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਪੁਲਿਸ ਨੇ ਸਿਰਮਜੀਤ ਬੈਂਸ (Simarjit Bains) ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ। ਕਰਮਜੀਤ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਕਾਰਨ ਉਸ ਨੂੰ 2 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਬਲਾਤਕਾਰ ਮਾਮਲੇ ‘ਚ ਫਸੇ ਸਿਮਰਜੀਤ ਬੈਂਸ ਦੀ ਅੱਜ ਲੁਧਿਆਣਾ ਅਦਾਲਤ ‘ਚ ਸੁਣਵਾਈ ਹੋਣੀ ਹੈ। ਸਿਮਰਜੀਤ ਬੈਂਸ ਨੇ ਅਜੇ ਤੱਕ ਆਤਮ ਸਮਰਪਣ ਨਹੀਂ ਕੀਤਾ ਹੈ। ਇਸਦੇ ਨਾਲ ਹੀ ਸਿਮਰਜੀਤ ਬੈਂਸ ਅਦਾਲਤ ਵਿੱਚ ਪੇਸ਼ ਹੋ ਕੇ ਆਤਮ ਸਮਰਪਣ ਕਰ ਸਕਦੇ ਹਨ। ਦੱਸ ਦਈਏ ਕਿ ਰੇਪ ਦੇ ਮਾਮਲੇ ‘ਚ 7 ਜਣਿਆਂ ‘ਤੇ ਮਾਮਲਾ ਦਰਜ ਹੈ, ਜਿਨ੍ਹਾਂ ‘ਚੋਂ 2 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Exit mobile version