ਵਿੱਕੀ ਮਿੱਡੂਖੇੜਾ

ਪੁਲਿਸ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਇੱਕ ਹੋਰ ਗੈਂਗਸਟਰ ਨੂੰ ਕੀਤਾ ਨਾਮਜ਼ਦ

ਚੰਡੀਗੜ੍ਹ 03 ਮਈ 2022: ਯੂਥ ਅਕਾਲੀ ਦਲ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਹੁਣ ਪੁਲਿਸ ਵੱਲੋਂ ਹਰਿਆਣਾ ਦੇ ਗੈਂਗਸਟਰ ਭੁਪਿੰਦਰ ਸਿੰਘ ਉਰਫ ਭੂੂਪੀ ਰਾਣਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ।ਜਿਕਰਯੋਗ ਹੈ ਕਿ ਵਿੱਕੀ ਕਤਲ ਮਾਮਲੇ ਵਿੱਚ ਹੁਣ ਤੱਕ 6 ਗੈਂਗਸਟਰਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਸੂਤਰਾਂ ਦੇ ਮੁਤਾਬਕ ਰਾਣਾ ਨੂੰ ਬੀਤੇ ਕੱਲ੍ਹ ਜੁਡੀਸ਼ੀਅਲ ਮੈਜਿਸਟਰੇਲ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੂੰ 5 ਮਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਰਾਣਾ ਦੇ ਰਿਮਾਂਡ ਲਈ ਆਪਣੀ ਪਟੀਸ਼ਨ ਵਿੱਚ, ਪੁਲਿਸ ਨੇ ਕਿਹਾ ਕਿ ਉਸਨੇ ਮਿੱਡੂਖੇੜਾ ਨੂੰ ਮਾਰਨ ਲਈ ਸ਼ਾਰਪਸ਼ੂਟਰਾਂ ਨੂੰ ਹਥਿਆਰ, ਦੋ ਸ਼ੂਟਰਾਂ ਦੀ ਆਵਾਜਾਈ ਅਤੇ ਹੋਰ ਰਸਦ ਮੁਹੱਈਆ ਕਰਵਾਈ ਸੀ। ਪੁਲਿਸ ਨੇ ਕਾਬੂ ਕੀਤੇ ਸ਼ਾਰਪਸ਼ੂਟਰ ਅਨਿਲ ਕੁਮਾਰ ਉਰਫ਼ ਲੱਠ, ਸੱਜਣ ਸਿੰਘ ਉਰਫ਼ ਭੋਲੂ ਅਤੇ ਅਜੇ ਕੁਮਾਰ ਉਰਫ਼ ਖੱਬੂ ਸ਼ੂਟਰ ਦੇ ਬਿਆਨਾਂ ਦੇ ਆਧਾਰ ‘ਤੇ ਯਮੁਨਾਨਗਰ ਤੋਂ ਆਈ-20 ਕਾਰ ਬਰਾਮਦ ਕੀਤੀ ਹੈ |ਇਸ ਤੋਂ ਪਹਿਲਾਂ ਮੁਹਾਲੀ ਪੁਲੀਸ ਨੇ ਇਸ ਕਤਲ ਕੇਸ ਵਿੱਚ ਕੌਸ਼ਲ ਚੌਧਰੀ ਅਤੇ ਅਮਿਤ ਡਾਗਰ ਨੂੰ ਵੀ ਨਾਮਜ਼ਦ ਕੀਤਾ ਸੀ |

Scroll to Top