ਲਾਲਜੀਤ ਸਿੰਘ ਭੁੱਲਰ

ਰੂਪਨਗਰ ਪੁੱਜੇ ਲਾਲਜੀਤ ਸਿੰਘ ਭੁੱਲਰ, ਪੁਲਿਸ ਨੇ ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ

ਰੂਪਨਗਰ 24 ਜਨਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਰੂਪਨਗਰ ਪੁੱਜੇ, ਇਸ ਦੌਰਾਨ ਰੂਪਨਗਰ ਪੁਲਿਸ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਗਾਰਡ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਉਨ੍ਹਾ ਵੱਲੋਂ ਨੰਗਲ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ਲਈ ਵੋਲਵੋ ਬੱਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਮੰਤਰੀ ਭੁੱਲਰ ਨੇ ਕਿਹਾ ਕਿ ਲੋਕਾਂ ਦੇ ਲਈ ਇਹ ਇਕ ਵੱਡੀ ਪਹਿਲ ਹੋਵੇਗੀ ਅਤੇ ਇਸ ਨਾਲ ਆਮ ਲੋਕਾਂ ਦੇ ਨਾਲ ਹੁੰਦੀ ਆ ਰਹੀ ਲੁੱਟ-ਕਸੁਟ ਨੂੰ ਵੀ ਠੱਲ੍ਹ ਪਵੇਗੀ |

ਉਹਨਾਂ ਕਿਹਾ ਕਿ ਇਸ ਬੱਸ ਸੇਵਾ ਦੇ ਨਾਲ ਪੰਜਾਬ ਦੇ ਨਾਲ ਨਾਲ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਪੰਜਾਬੀ ਭਾਈਚਾਰੇ ਲਈ ਵੀ ਇਹ ਬੱਸ ਲਾਹੇਵੰਦ ਹੋਵੇਗੀ। ਇਸ ਬੱਸ ਸੇਵਾ ਸ਼ੁਰੂ ਹੋਣ ਨਾਲ ਪ੍ਰਾਇਵੇਟ ਬੱਸਾਂ ਵੱਲੋਂ ਹੋ ਰਹੀ ਲੁੱਟ ਨੂੰ ਵੀ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਜ਼ਿਲ੍ਹੇ ਵਿੱਚੋਂ 2 ਬੱਸਾਂ ਚਲਾਉਣ ਦੀ ਜਰੂਰਤ ਪਈ ਤਾਂ ਉਹ ਵੀ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਹਰਜੋਤ ਬੈਂਸ ਵੀ ਮੌਜੂਦ ਰਹੇ |

Scroll to Top