Site icon TheUnmute.com

AC ਕਮਰਿਆਂ ਨੂੰ ਛੱਡ ਕੇ ਲੋਕਾਂ ਨਾਲ ਜਨਤਕ ਮੀਟਿੰਗਾਂ ਕਰਨ ਪੁਲਿਸ ਅਧਿਕਾਰੀ: ਮਨਦੀਪ ਸਿੰਘ ਸਿੱਧੂ

Mandeep Singh Sidhu

ਚੰਡੀਗੜ੍ਹ, 19 ਜੂਨ 2023: ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਅੱਜ ਸਵੇਰੇ ਪੁਲਿਸ ਲਾਈਨਜ਼ ਵਿਖੇ ਅਧਿਕਾਰੀਆਂ ਸਮੇਤ ਪਰੇਡ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਪੁਲਿਸ ਪੂਰੀ ਦੁਨੀਆ ਵਿੱਚ ਬਿਹਤਰ ਕੰਮ ਲਈ ਮੰਨੀ ਜਾਂਦੀ ਹੈ। ਪਰ ਅਜੇ ਵੀ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਕਰਨ ਦੀ ਲੋੜ ਹੈ।

ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਗਰਮੀ ਤਾਂ ਹਰ ਕੋਈ ਮਹਿਸੂਸ ਕਰਦਾ ਹੈ, ਪਰ ਹੁਣ ਏਸੀ ਕਮਰੇ ਛੱਡ ਕੇ ਲੋਕਾਂ ਵਿੱਚ ਜਨਤਕ ਮੀਟਿੰਗਾਂ ਕੀਤੀਆਂ ਜਾਣ । ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਭਰੋਸਾ ਦਿਵਾਇਆ ਜਾਵੇ ਕਿ ਪੁਲਿਸ ਉਨ੍ਹਾਂ ਲਈ ਹਮੇਸ਼ਾ ਤਿਆਰ ਹੈ।

ਉਨ੍ਹਾਂ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਚੋਰੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਾ ਜਾਵੇ। ਜੇਕਰ ਕਿਸੇ ਇਲਾਕੇ ਵਿੱਚ ਕਿਸੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਜਾਂ ਚੇਨ ਖੋਹ ਲਈਆਂ ਜਾਂਦੀਆਂ ਹਨ ਤਾਂ ਉਸ ਥਾਂ ਦਾ ਐਸ.ਐਚ.ਓ ਉਦੋਂ ਤੱਕ ਨਹੀਂ ਸੌਣਾ ਚਾਹੀਦਾ ਜਦੋਂ ਤੱਕ ਖੋਹ ਕਰਨ ਵਾਲਾ ਸਲਾਖਾਂ ਪਿੱਛੇ ਨਹੀਂ ਹੁੰਦਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ।

ਇਸਦੇ ਨਾਲ ਹੀ 114 ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੂੰ 4 ਲੱਖ 35 ਹਜ਼ਾਰ ਦਾ ਨਕਦ ਇਨਾਮ ਵੀ ਵੰਡਿਆ ਗਿਆ। ਕਰੀਬ 26 ਪੁਲਿਸ ਮੁਲਾਜ਼ਮਾਂ ਨੂੰ 1000 ਰੁਪਏ ਦਿੱਤੇ ਗਏ।

Exit mobile version