ਚੰਡੀਗੜ੍ਹ, 8 ਫਰਵਰੀ 2023: ਵੱਖ-ਵੱਖ ਦੇਸ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਪੁਲਿਸ ਵਿਭਾਗ ਵਿੱਚ ਸੋਸ਼ਲ ਮੀਡੀਆ (Social Media) ਨੀਤੀ ਲਾਗੂ ਕੀਤੀ ਗਈ ਹੈ। ਇਸ ‘ਚ ਸਭ ਤੋਂ ਖਾਸ ਗੱਲ ਇਹ ਹੈ ਕਿ ਪੁਲਿਸ ਅਧਿਕਾਰੀਆਂ ‘ਤੇ ਸਰਕਾਰੀ ਕੰਮ ਜਾਂ ਡਿਊਟੀ ਦੌਰਾਨ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਹ ਪਾਬੰਦੀ ਕਾਂਸਟੇਬਲ ਤੋਂ ਲੈ ਕੇ ਆਈਪੀਐਸ ਅਧਿਕਾਰੀ ਤੱਕ ਲਾਗੂ ਕੀਤੀ ਗਈ ਹੈ।
ਇਸ ਤੋਂ ਇਲਾਵਾ ਵਰਦੀ ਵਿੱਚ ਡਿਊਟੀ ਕਰਦੇ ਸਮੇਂ ਵਰਦੀ ਵਿੱਚ ਰੀਲਾਂ ਬਣਾਉਣ, ਬਿਨਾਂ ਕਿਸੇ ਕਾਰਨ ਚੈਟਿੰਗ ਜਾਂ ਫੋਟੋਆਂ ਪੋਸਟ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਉੱਤਰ ਪ੍ਰਦੇਸ਼ ਵਿੱਚ ਇਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਨਾ ਸਿਰਫ਼ ਵੱਖ-ਵੱਖ ਸੰਸਥਾਵਾਂ ਨਾਲ ਓਪੀਨੀਅਨ ਪੋਲ ਕਰਵਾਏ ਗਏ ਸਨ, ਸਗੋਂ ਸੂਬਿਆਂ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਦੇ ਸੋਸ਼ਲ ਮੀਡੀਆ (Social Media) ਨਿਯਮਾਂ ਦਾ ਵੀ ਅਧਿਐਨ ਕੀਤਾ ਗਿਆ ਸੀ। ਡੀਜੀਪੀ ਉੱਤਰ ਪ੍ਰਦੇਸ਼ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਦੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ, ਖਾਸ ਕਰਕੇ ਜ਼ਿਲ੍ਹਾ ਪੱਧਰ ‘ਤੇ।