July 5, 2024 7:12 am
gangster Bhagwanpuria

ਪੁਲਿਸ ਨੇ ਗੈਂਗਸਟਰ ਭਗਵਾਨਪੁਰੀਆ ਨੂੰ ਮਾਨਸਾ ਅਦਾਲਤ ‘ਚ ਕੀਤਾ ਪੇਸ਼

ਚੰਡੀਗੜ੍ਹ 30 ਜੂਨ 2022: ਮਾਨਸਾ ਪੁਲਿਸ ਵਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਦਿੱਤਾ ਗਿਆ ਹੈ | ਪੁਲਿਸ ਨੇ ਗੈਂਗਸਟਰ ਜਗਦੀਪ ਭਗਵਾਨਪੁਰੀਆ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ ਸੀ | ਜਿਸ ਤੋਂ ਬਾਅਦ ਹੁਣ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ |

ਜਿਕਰਯੋਗ ਹੈ ਕਿ ਪੁਲਿਸ ਵਲੋਂ ਬੀਤੇ ਭਗਵਾਨਪੁਰੀਆ ਦਾ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ | ਪੁਲਿਸ ਵਲੋਂ ਭਗਵਾਨਪੁਰੀਆ ਤੋਂ ਪੁੱਛਗਿੱਛ ਲਈ ਰਿਮਾਂਡ ਮੰਗਿਆ, ਤਾਂ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ |