Zirakpur

ਜ਼ੀਰਕਪੁਰ ‘ਚ ਟ੍ਰਿਪਲ ਸੀ ਦੇ ਸਪਾ ਸੈਂਟਰ ‘ਚ ਪੁਲਿਸ ਦੀ ਰੇਡ, ਕਈ ਲੜਕੇ-ਲੜਕੀਆਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ, 03 ਫਰਵਰੀ 2022: ਜ਼ੀਰਕਪੁਰ (Zirakpur) ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ ਦੇ ਇੱਕ ਟ੍ਰਿਪਲ ਸੀ ਦੇ ਸਪਾ ਸੈਂਟਰ ‘ਚ ਛਾਪਾ ਮਾਰਿਆ। ਇਸ ਦੌਰਾਨ ਪੁਲੀਸ ਨੇ ਕਈ ਲੜਕੇ-ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਲਾਕਾ ਨਿਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਵੱਧ-ਫੁੱਲ ਰਿਹਾ ਹੈ | ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤ ਵਿੱਚ ਕਿਹਾ ਗਿਆ ਕਿ ਆਸ-ਪਾਸ ਦੀ ਸੁਸਾਇਟੀ ਦੇ ਲੋਕ ਅਕਸਰ ਇੱਥੇ ਖਰੀਦਦਾਰੀ ਕਰਨ ਆਉਂਦੇ ਹਨ ਪਰ ਸਪਾ ਸੈਂਟਰ ਦੀ ਆੜ ‘ਚ ਇੱਥੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ, ਜਿਸ ਕਾਰਨ ਇੱਥੇ ਦਾ ਮਾਹੌਲ ਬਹੁਤ ਖਰਾਬ ਹੈ, ਬੱਚਿਆਂ ‘ਤੇ ਵੀ ਇਸਦਾ ਮਾੜਾ ਅਸਰ ਪੈਂਦਾ ਹੈ |

Scroll to Top