July 2, 2024 9:18 pm
ਸਿੱਧੂ ਮੂਸੇਵਾਲਾ ਕਤਲਕਾਂਡ

ਸਿੱਧੂ ਮੂਸੇਵਾਲਾ ਕਤਲਕਾਂਡ: ਮੁਹਾਲੀ ‘ਚ ਪੁਲਿਸ ਦੀ ਰੇਡ, 7 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 09 ਜੂਨ 2022: ਇਸ ਸਮੇਂ ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪੁਲਿਸ ਵੱਲੋਂ ਕਈ ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ ਹੈ ਅਤੇ ਕੁਝ ਲੋਕਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ ‘ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਇਹਨਾਂ ਵਿੱਚੋਂ ਇੱਕ ਨੌਜਵਾਨ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਮੁਹਾਲੀ ਦੇ ਐਸਐਸਪੀ ਅਤੇ ਡੀਆਈਜੀ ਵੀ ਮੌਕੇ ’ਤੇ ਮੌਜੂਦ ਰਹੇ।

ਸਿੱਧੂ ਮੂਸੇਵਾਲਾ ਕਤਲਕਾਂਡ

ਹਾਲਾਂਕਿ ਇਸ ਤੋਂ ਪਹਿਲਾਂ ਪੁਲੀਸ ਨੇ 2 ਹੋਰ ਮੁਲਜ਼ਮਾਂ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ‘ਚ ਕੇਸ਼ਵ ਦਾ ਵੱਡਾ ਹੱਥ ਸੀ। ਉਸਨੇ ਅੰਮ੍ਰਿਤਸਰ ਤੋਂ ਸ਼ੂਟਰਾਂ ਨੂੰ ਹਥਿਆਰ ਲਿਆ ਕੇ ਦਿੱਤੇ ਸੀ। ਫਿਲਹਾਲ ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ।