14 ਜੁਲਾਈ 2025: ਨਸ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ (punjab government) ਐਕਸ਼ਨ ਦੇ ਵਿੱਚ ਨਜਰ ਆ ਰਹੀ ਹੈ, ਦੱਸ ਦੇਈਏ ਕਿ ਪੁਲਿਸ ਦੇ ਵੱਲੋਂ ਛਾਪੇ ਮਾਰੇ ਜਾ ਰਹੇ ਹਨ, ਉਥੇ ਹੀ ਪੁਲਿਸ ਨੇ ਮੈਡੀਕਲ ਸਟੋਰਾਂ (medical store) ‘ਤੇ ਛਾਪਾ ਮਾਰਿਆ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਤਲਾਸ਼ੀ ਲਈ।
ਇਸ ਦੌਰਾਨ ਹੁਣ ਵੱਖ-ਵੱਖ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰਾਂ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਈ ਮੈਡੀਕਲ ਸਟੋਰਾਂ ‘ਤੇ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ। ਇਸ ਦੌਰਾਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਮੈਡੀਕਲ ਸਟੋਰਾਂ ਦੀ ਤਲਾਸ਼ੀ ਦੇ ਨਾਲ-ਨਾਲ, ਪੁਲਿਸ ਅਤੇ ਸਿਹਤ ਵਿਭਾਗ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਸਟਾਕ ਰਜਿਸਟਰਾਂ ਦੀ ਵੀ ਜਾਂਚ ਕੀਤੀ।
ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਾਰੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੀਲੇ ਪਦਾਰਥ ਨਾ ਵੇਚਣ ਤਾਂ ਜੋ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰੱਖੇਗਾ।
Read More: ਪੰਜਾਬ ਪੁਲਿਸ ਨੇ 33ਵੇਂ ਦਿਨ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ