Police Raid

Police Raid: ਪੰਜਾਬ ਪੁਲਿਸ ਦੀ ਸੂਬੇ ਭਰ ‘ਚ ਛਾਪੇਮਾਰੀ, 307 ਵਿਅਕਤੀ ਗ੍ਰਿਫ਼ਤਾਰ

ਪੰਜਾਬ, 10 ਸਤੰਬਰ 2026: ਪੰਜਾਬ ਪੁਲਿਸ ਨੇ ’ਗੈਂਗਸਟਰਾਂ ‘ਤੇ ਵਾਰ’ ਦੇ 233ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 607 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਅੱਜ 7 ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,442 ਹੋ ਗਈਆਂ ਹੈ।

ਪੰਜਾਬ ਪੁਲਿਸ ਮੁਤਾਬਕ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 558ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.4 ਕਿਲੋ ਹੈਰੋਇਨ, 36,600 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਮੁਤਾਬਕ 559 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read More: ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਲਈ ਰਾਘਵ ਚੱਢਾ ਤੇ ਸੰਦੀਪ ਪਾਠਕ ਨੂੰ ਵੱਡੀ ਜ਼ਿੰਮੇਵਾਰੀ ਦੇਣ ਦੀ ਤਿਆਰੀ!

ਵਿਦੇਸ਼

Scroll to Top