Opium Plants

ਡੇਰਾਬੱਸੀ ‘ਚ ਪੁਲਿਸ ਵੱਲੋਂ ਫਾਰਮ ਹਾਊਸ ’ਤੇ ਛਾਪੇਮਾਰੀ, 450 ਦੇ ਕਰੀਬ ਅਫੀਮ ਦੇ ਬੂਟੇ ਤੇ 880 ਡੋਡੇ ਬਰਾਮਦ

ਚੰਡੀਗੜ੍ਹ, 04 ਅਪ੍ਰੈਲ 2024: ਡੇਰਾਬੱਸੀ ‘ਚ ਪੁਲਿਸ ਨੇ ਇੰਡਸ ਵੈਲੀ ਗਰਾਊਂਡ ਨੇੜੇ ਇੱਕ ਫਾਰਮ ਹਾਊਸ ’ਤੇ ਛਾਪਾ ਮਾਰਿਆ ਹੈ, ਇਸ ਦੌਰਾਨ ਅਫੀਮ ਦੇ 450 ਬੂਟੇ (Opium Plants), 880 ਡੋਡੇ ਅਤੇ ਲਾਲ ਫੁੱਲ ਬਰਾਮਦ ਹੋਏ ਹਨ । ਦੱਸਿਆ ਜਾ ਰਿਹਾ ਹੈ ਕਿ 800 ਦੇ ਕਰੀਬ ਅਫੀਮ ਦੇ ਬੂਟੇ ਅਤੇ ਡੋਡੇ ਬਰਾਮਦ ਕੀਤੇ ਹਨ । ਪੁਲਿਸ ਨੇ ਮੌਕੇ ਤੋਂ ਖੇਤ ਮਾਲਕ ਹਰਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਉਕਤ ਵਿਅਕਤੀ ਖ਼ਿਲਾਫ਼ ਪੁਲਿਸ ਨੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏ.ਐੱਸ.ਪੀ ਵੈਭਵ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਗੁਪਤ ਸੂਚਨਾ ਦੇ ਆਧਾਰ ‘ਤੇ ਡੇਰਾਬੱਸੀ ਥਾਣੇ ਦੇ ਇੰਚਾਰਜ ਅਜੀਤੇਸ਼ ਕੌਸ਼ਲ ਸਮੇਤ ਕਈ ਪੁਲਿਸ ਮੁਲਾਜ਼ਮਾਂ ਦੇ ਨਾਲ ਬਾਅਦ ਦੁਪਹਿਰ ਮੌਕੇ ‘ਤੇ ਛਾਪੇਮਾਰੀ ਕੀਤੀ। ਇਹ ਡੇਰਾਬੱਸੀ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਸੈਣੀ ਪੁੱਤਰ ਸਰਬਣ ਸੈਣੀ ਦੇ ਖੇਤਾਂ ਦੇ ਨਾਲ ਅਫੀਮ ਦੇ ਬੂਟੇ (Opium Plants) ਲੱਗੇ ਦੇਖੇ ਗਏ ।

ਉਨ੍ਹਾਂ ਦੱਸਿਆ ਕਿ ਗਿਣਤੀ ਕਰਨ ਉਪਰੰਤ ਬਰਾਮਦ ਕੀਤੇ ਪੌਦਿਆਂ ਦੀ ਕੁੱਲ ਗਿਣਤੀ ਅੱਠ ਸੌ ਦੇ ਕਰੀਬ ਬਣਦੀ ਹੈ। ਖੇਤ ਮਾਲਕ ਹਰਵਿੰਦਰ ਸਿੰਘ ਨੇ ਇਸ ਸਾਲ ਹੀ ਅਫੀਮ ਦੀ ਖੇਤੀ ਸ਼ੁਰੂ ਕੀਤੀ ਸੀ।

Scroll to Top