illegal mining

ਪੁਲਸ ਨੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ‘ਤੇ ਕੀਤੀ ਛਾਪੇਮਾਰੀ, 8 ਗ੍ਰਿਫਤਾਰ 1.50 ਕਰੋੜ ਰੁਪਏ ਬਰਾਮਦ

ਚੰਡੀਗੜ੍ਹ 29 ਮਾਰਚ 2022: ਪੰਜਾਬ ਸਰਕਾਰ ਨੇ ਨਜਾਇਜ਼ ਮਾਈਨਿੰਗ (illegal Mining) ਨੂੰ ਖ਼ਤਮ ਕਰਨ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀਆਂ ਹਨ |ਇਸਦੇ ਨਾਲ ਹੀ ਨਜਾਇਜ਼ ਮਾਈਨਿੰਗ ਦੇ ਧੰਦੇ ਦਾ ਪਰਦਾਫਾਸ ਕਰਦੇ ਹੋਏ ਅੱਜ ਪੁਲਿਸ ਨੇ ਛਾਪੇਮਾਰੀ ਕਰਕੇ ਕਰੋੜਾਂ ਦੀ ਨਗਦੀ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਸੂਤਰਾਂ ਦੇ ਮੁਤਾਬਕ ਪੁਲਸ ਵੱਲੋਂ ਹੁਸ਼ਿਆਰਪੁਰ-ਟਾਂਡਾ ਰੋਡ ਉਤੇ ਇਕ ਇਮਾਰਤ ‘ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 8 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 1.50 ਕਰੋੜ ਰੁਪਏ ਤੋਂ ਜ਼ਿਆਦਾ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਪੁਲਸ ਨੇ ਵੱਡੀ ਮਾਤਰਾ ‘ਚ ਹੋਰ ਰਿਕਾਰਡ ਵੀ ਜ਼ਬਤ ਕੀਤਾ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top