ਕਾਂਗਰਸੀ ਕੌਂਸਲਰ ਵਿੱਕੀ ਕਾਲੀਆ

ਸਾਬਕਾ ਕਾਂਗਰਸੀ ਕੌਂਸਲਰ ਦੇ ਖੁਦਕੁਸ਼ੀ ਮਾਮਲੇ ‘ਚ ਪੁਲਿਸ ਵਲੋਂ ਸਾਬਕਾ ਵਿਧਾਇਕ ਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 30 ਜਨਵਰੀ 2023: ਸਾਬਕਾ ਕਾਂਗਰਸੀ ਕੌਂਸਲਰ ਵਿੱਕੀ ਕਾਲੀਆ ਖ਼ੁਦਕੁਸ਼ੀ ਮਾਮਲੇ ਵਿੱਚ ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਆਈਪੀਸੀ ਦੀ ਧਾਰਾ 306 ਤਹਿਤ ਮਾਮਲਾ ਦਰਜ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸੁਸਾਈਡ ਨੋਟ ‘ਚ ਜਿਨ੍ਹਾਂ ਦੇ ਨਾਂ ਲਿਖੇ ਗਏ ਸਨ, ਉਨ੍ਹਾਂ ਸਾਰਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਸੁਸਾਈਡ ਨੋਟ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਦਾ ਨਾਮ ਵੀ ਸ਼ਾਮਲ ਸੀ। ਜਲੰਧਰ ਥਾਣਾ 1 ਦੇ ਐਸਐਚਓ ਅਨੁਸਾਰ ਸੁਸਾਈਡ ਨੋਟ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਦੂਜੇ ਪਾਸੇ ਕੇਡੀ ਭੰਡਾਰੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਈ-ਮੇਲ ਰਾਹੀਂ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ ਅਤੇ ਪੁਲਿਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੀ ਗੱਲ ਕਹੀ ਹੈ ।

Scroll to Top