Sukhpal Singh Khaira

ਪੁਲਿਸ ਵਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਾਮਲਾ ਦਰਜ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 27 ਅਪ੍ਰੈਲ 2023: ਜ਼ਿਲ੍ਹਾ ਕਪੂਰਥਲਾ ਦੇ ਅਧੀਨ ਪੈਂਦੇ ਥਾਣਾ ਭੁਲੱਥ ਦੀ ਪੁਲਿਸ ਨੇ ਐਸ.ਡੀ.ਐਮ ਸੰਜੀਵ ਸ਼ਰਮਾ ਪੀ.ਸੀ.ਐਸ ਦੀ ਸ਼ਿਕਾਇਤ ‘ਤੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ‘ਤੇ ਫ਼ੇਸਬੁੱਕ ਲਾਇਵ ਹੋ ਕੇ ਐਸ. ਡੀ. ਐਮ. ਭੁਲੱਥ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਲੱਗੇ ਹਨ |

ਥਾਣਾ ਭੁਲੱਥ ਵਿਖੇ ਦਰਜ ਮੁਕੱਦਮੇ ਤਹਿਤ ਐਸ. ਡੀ. ਐਮ. ਸੰਜੀਵ ਸ਼ਰਮਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਈ-ਮੇਲ ਰਾਹੀਂ ਸ਼ਿਕਾਇਤ ਕੀਤੀ ਗਈ ਸੀ ਕਿ 29 ਮਾਰਚ 2023 ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (MLA Sukhpal Singh Khaira) ਨੇ ਆਪਣੇ ਸਮਰਥਕਾਂ ਸਮੇਤ ਐਸ.ਡੀ.ਐਮ ਦਫਤਰ ਦਾ ਘਿਰਾਉ ਕੀਤਾ ਅਤੇ ਉਨ੍ਹਾਂ ਦੇ ਦਫਤਰੀ ਕੰਮ ਵਿੱਚ ਦਖਲ-ਅੰਦਾਜ਼ੀ ਕਰਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ | ਇਸਦੇ ਨਾਲ ਹੀ ਵਿਧਾਇਕ ਖਹਿਰਾ ਵੱਲੋਂ ਉਹਨਾਂ ਨੂੰ ਡਰਾਉਣ-ਧਮਕਾਉਣ ਦਾ ਦੋਸ਼ ਲਗਾਇਆ | ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਮੁਕੱਦਮਾ ਨੰਬਰ 25 ਧਾਰਾਂ 186, 189,342,500,506 ਤਹਿਤ ਮਾਮਲਾ ਦਰਜ ਕੀਤਾ ਹੈ।

Scroll to Top