July 7, 2024 6:15 am
Navjot Singh Sidhu

ਨਵਜੋਤ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਦੇਖੇ ਜਾਣ ਦੇ ਮਾਮਲੇ ‘ਚ ਪੁਲਿਸ ਵਲੋਂ FIR ਦਰਜ

ਚੰਡੀਗੜ੍ਹ, 17 ਅਪ੍ਰੈਲ 2023: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਪਟਿਆਲਾ ਸਥਿਤ ਘਰ ਦੀ ਛੱਤ ‘ਤੇ ਇਕ ਸ਼ੱਕੀ ਵਿਅਕਤੀ ਦੇਖਿਆ ਗਿਆ ਹੈ। ਨੌਕਰ ਨੇ ਉਸ ਨੂੰ ਦੇਖ ਕੇ ਅਲਾਰਮ ਵਜਾਇਆ ਤਾਂ ਉਹ ਭੱਜ ਗਿਆ। ਨਵਜੋਤ ਸਿੱਧੂ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਸਿੱਧੂ ਨੇ ਇਸ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਐਸਐਸਪੀ ਨਾਲ ਵੀ ਗੱਲ ਕੀਤੀ ਹੈ।

ਇੱਕ ਟਵੀਟ ਵਿੱਚ ਜਾਣਕਾਰੀ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਕਿਹਾ, ‘ਅੱਜ ਸਵੇਰੇ 7 ਵਜੇ ਦੇ ਕਰੀਬ ਮੇਰੇ ਘਰ ਦੀ ਛੱਤ ‘ਤੇ ਸਲੇਟੀ ਰੰਗ ਦੇ ਕੰਬਲ ਵਿੱਚ ਲਪੇਟੇ ਇੱਕ ਅਣਪਛਾਤੇ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ, ਜਿਵੇਂ ਹੀ ਮੇਰੇ ਨੌਕਰ ਨੇ ਅਲਾਰਮ ਵਜਾਇਆ ਅਤੇ ਮਦਦ ਲਈ ਬੁਲਾਇਆ ਤਾਂ ਉਹ ਤੁਰੰਤ ਭੱਜ ਗਿਆ।” ਉਨ੍ਹਾਂ ਕਿਹਾ, ਮੈਂ ਡੀਜੀਪੀ ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕੀਤਾ ਗਿਆ ਹੈ। ਇਹ ਸੁਰੱਖਿਆ ਕੁਤਾਹੀ ਮੈਨੂੰ ਪੰਜਾਬ ਲਈ ਆਵਾਜ਼ ਉਠਾਉਣ ਤੋਂ ਨਹੀਂ ਰੋਕ ਸਕੇਗੀ।