Amritsar

ਅੰਮ੍ਰਿਤਸਰ ‘ਚ NRI ਦੇ ਘਰ ਫਾਇਰਿੰਗ ਮਾਮਲੇ ‘ਚ ਪੁਲਿਸ ਵੱਲੋਂ ਪੰਜ ਵਿਅਕਤੀ ਰਾਊਂਡਅੱਪ

ਚੰਡੀਗੜ੍ਹ, 24 ਅਗਸਤ 2024: ਅੰਮ੍ਰਿਤਸਰ (Amritsar) ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਹੈ | ਪੀੜਤ ਪਰਿਵਾਰ ਨੇ ਪਹਿਲੀ ਘਰਵਾਲੀ ਦੇ ਪਰਿਵਾਰ ‘ਤੇ ਸ਼ੱਕ ਪ੍ਰਗਟਾਇਆ ਹੈ। ਪੁਲਿਸ ਨੇ ਪਹਿਲੀ ਘਰਵਾਲੀ ਦੇ ਪਰਿਵਾਰ ਦੇ 5 ਮੈਂਬਰਾਂ ਖ਼ਿਲਾਫ FIR ਦਰਜ ਕੀਤਾ ਹੈ |

ਦਰਅਸਲ, ਅੱਜ ਪੰਜਾਬ ਦੇ ਅੰਮ੍ਰਿਤਸਰ (Amritsar) ‘ਚ ਅੱਜ ਚੜਦੀ ਸਵੇਰੇ ਇਕ NRI ਦੇ ਘਰ ‘ਚ ਦਾਖਲ ਹੋ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ | ਘਟਨਾ ‘ਚ ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ, ਜੋ ਅਮਰੀਕਾ ਰਹਿੰਦਾ ਸੀ।

ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੁਖਚੈਨ ਦਾ ਆਪਣੀ ਪਹਿਲੀ ਘਰਵਾਲੀ ਦੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ। ਉਸਦੀ ਪਹਿਲੀ ਘਰਵਾਲੀ ਨੇ 2022 ‘ਚ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਸੀ। ਇਸ ਤੋਂ ਬਾਅਦ ਮ੍ਰਿਤਕ ਦੀ ਘਰਵਾਲੀ ਦੇ ਮਾਮੇ ਵੱਲੋਂ ਐਫਆਈਆਰ ਵੀ ਦਰਜ ਕਰਵਾਈ ਗਈ ਸੀ।

ਜਿਸ ‘ਚ ਪੁਲਿਸ ਜਾਂਚ ‘ਚ ਸੁਖਚੈਨ ਬੇਕਸੂਰ ਪਾਇਆ ਗਿਆ, ਜਦਕਿ ਸੁਖਚੈਨ ਦੀ ਮਾਂ ਖ਼ਿਲਾਫ ਅਦਾਲਤ ‘ਚ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਮਾਮਲਾ ਅਜੇ ਅਦਾਲਤ ‘ਚ ਸੀ। ਉਸ ਦੇ 2 ਬੱਚੇ ਹਨ, ਜੋ ਸੁਖਚੈਨ ਨਾਲ ਰਹਿ ਰਹੇ ਹਨ। ਉਸ ਨੇ ਦੱਸਿਆ ਕਿ ਕਰੀਬ 5 ਮਹੀਨੇ ਪਹਿਲਾਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।

Scroll to Top