Site icon TheUnmute.com

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋ ਪੁਲਿਸ ਸੁਰੱਖਿਆ ਵਾਪਸ ਕੀਤੀ ਗਈ

ਕਿਸਾਨ ਆਗੂ ਰੁਲਦੂ ਸਿੰਘ

ਚੰਡੀਗੜ੍ਹ ,3 ਸਤੰਬਰ 2021 : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਦੇ ਦਿੱਲੀ ਕੈਂਪ ’ਤੇ ਹੋਏ ਹਮਲੇ ਅਤੇ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਰੁਲਦੂ ਸਿੰਘ ਮਾਨਸਾ ਨੂੰ ਸੁਰੱਖਿਆ ਦਿੱਤੀ ਗਈ ਸੀ ਅਤੇ ਹੁਣ ਰੁਲਦੂ ਸਿੰਘ ਮਾਨਸਾ ਵੱਲੋਂ ਸੁਰੱਖਿਆ ਵਾਪਸ ਕਰ ਦਿੱਤੀ ਗਈ ਹੈ |

ਦੱਸਦਈਏ ਕਿ ਰੁਲਦੂ ਸਿੰਘ ਮਾਨਸਾ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਨੂੰ ਸੁਰੱਖਿਆ ਲੈਣ ਦੇ ਲਈ ਕਿਹਾ ਜਾ ਰਿਹਾ ਸੀ ਪਰ ਹੋਰ ਕਿਸੇ ਜਥੇਬੰਦੀ ਦੇ ਆਗੂ ਨੇ ਸੁਰੱਖਿਆ ਨਹੀਂ ਲਈ ਉਹ ਉਨ੍ਹਾਂ ਦੀ ਮਰਜ਼ੀ ਹੈ ਪਰ ਉਨ੍ਹਾਂ ਵੱਲੋਂ ਆਪਣੀ ਜਥੇਬੰਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਗਈ ਸੀ |

ਰੁਲਦੂ ਸਿੰਘ ਮਾਨਸਾ ਨੇ ਗੱਲਬਾਤ ਦੌਰਾਨ ਦੱਸਿਆ ਸੀ ਕਿ ਪਿਛਲੇ ਸਮੇਂ ਵਿਚ ਉਨ੍ਹਾਂ ਦੇ ਦਿੱਲੀ ਕੈਂਪ ਤੇ ਹਮਲਾ ਹੋਇਆ ਸੀ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਮਿਲ ਰਹੀਆਂ ਸੀ, ਜਿਸ ਦੇ ਚੱਲਦਿਆਂ ਸਰਕਾਰ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਨੂੰ ਹੀ ਸੁਰੱਖਿਆ ਲੈਣ ਦੇ ਲਈ ਕਿਹਾ ਜਾ ਰਿਹਾ ਸੀ ਪਰ ਹੋਰ ਜਥੇਬੰਦੀਆਂ ਦੇ ਆਗੂਆਂ ਨੇ ਸੁਰੱਖਿਆ ਨਹੀਂ ਲਈ ਇਹ ਉਨ੍ਹਾਂ ਦੀ ਆਪਣੀ ਮਰਜ਼ੀ ਹੈ ਪਰ ਉਨ੍ਹਾਂ ਨੇ ਆਪਣੀ ਜਥੇਬੰਦੀ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਸੁਰੱਖਿਆ ਲੈ ਲਈ ਸੀ ਜੋ ਕਿ ਹੁਣ ਵਾਪਸ ਕਰ ਦਿੱਤੀ ਗਈ ਹੈ |

Exit mobile version