ਚੰਡੀਗੜ੍ਹ, 11 ਦਸੰਬਰ 2023: ਪੁਲਿਸ ਨੇ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨੋਟਿਸ ਜਾਰੀ ਕੀਤਾ ਹੈ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੋਈ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਹ ਸੰਮਨ ਭੇਜਿਆ ਹੈ। ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਆਪਣੀ ਵੀਡੀਓ ਜਾਰੀ ਕਰਕੇ ਦੱਸਿਆ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਪੂਰਥਲਾ ‘ਚ ਉਨ੍ਹਾਂ ਦੀ ਪਤਨੀ ‘ਤੇ ਦਰਜ ਕੇਸ ‘ਤੇ ਸਟੇਅ ਦੇ ਦਿੱਤੀ ਹੈ।
ਬਿਕਰਮ ਮਜੀਠੀਆ (Bikram Singh Majithia) ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਉਹ ਜਿਸ ਦਾ ਇੰਤਜ਼ਾਰ ਕਰ ਰਹੇ ਸਨ, ਉਹੀ ਹੋ ਗਿਆ। ਉਨ੍ਹਾਂ ਨੂੰ ਉਮੀਦ ਸੀ ਕਿ ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਫ਼ੋਨ ਕਰਨਗੇ। ਪਰ ਉਸ ਨੇ ਅਜਿਹਾ ਨਹੀਂ ਕੀਤਾ, ਉਸ ਨੂੰ ਗ੍ਰਹਿ ਮੰਤਰਾਲੇ ਅਧੀਨ ਪੁਲਿਸ ਵੱਲੋਂ ਨੋਟਿਸ ਭੇਜਿਆ ਗਿਆ ਹੈ ਅਤੇ ਉਸ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਮਜ਼ੋਰ ਲੀਡਰ ਨਾ ਸਮਝਿਆ ਜਾਵੇ।