Police

ਪੁਲਿਸ ਨੇ ਜਸਪਾਲ ਸਿੰਘ ਕ.ਤ.ਲ ਕਾਂਡ ਦੀ ਗੁੱਥੀ ਸੁਲਝਾਈ, ਮੁੱਖ ਮੁਲਜ਼ਮ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 24 ਅਕਤੂਬਰ 2024: ਪੰਜਾਬ ਪੁਲਿਸ (Punjab Police) ਨੇ ਜਲੰਧਰ ‘ਚ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ‘ਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਹੈ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਸਥਿਤ ਮੋਗਾ ਰੇਲਵੇ ਫਾਟਕ ਨੇੜੇ ਜਸਪਾਲ ਨੂੰ ਗੋਲੀ ਮਾਰ ਦਿੱਤੀ ਸੀ |

ਇਸ ਮਾਮਲੇ ‘ਚ ਪੁਲਿਸ ਨੇ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਸਪਾਲ ਦੇ ਬਾਈਕ ਨੂੰ ਪਹਿਲਾਂ ਟੱਕਰ ਮਾਰ ਕੇ ਹੇਠਾਂ ਸੁੱਟਿਆ ਦਿੱਤਾ ਅਤੇ ਫਿਰ ਉਸ ਦੇ ਸਿਰ ‘ਚ ਗੋਲੀ ਮਾਰ ਦਿੱਤੀ ਗਈ ਸੀ । ਫੜੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੂੰ ਹੁਣ ਤੱਕ ਕੁੱਲ ਪੰਜ ਨਜਾਇਜ਼ ਹਥਿਆਰ ਬਰਾਮਦ ਹੋਏ ਹਨ।

ਪੁਲਿਸ (Police) ਉਕਤ ਮੁਲਜ਼ਮਾਂ ਨੂੰ ਹੁਣ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ’ਤੇ ਲੈ ਲਵੇਗੀ। ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਲੰਧਰ ਦੇਹਾਤ ਪੁਲਿਸ ਨੇ ਭੋਗਪੁਰ ਦੇ ਜਸਪਾਲ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਮੁੱਖ ਮੁਲਜ਼ਮ ਨੂੰ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਮੁੱਖ ਸਪਲਾਇਰ ਨੂੰ ਵੀ ਬਿਹਾਰ ਦੇ ਮੁਜ਼ੱਫਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਡੀਜੀਪੀ ਮੁਤਾਬਕ ਮੁਲਜ਼ਮ ਬਿਹਾਰ ਤੋਂ ਸਾਰੇ ਹਥਿਆਰ ਲਿਆਏ ਸਨ। ਦੱਸਿਆ ਜਾ ਰਿਹਾ ਹੈ ਕਿ ਜਸਪਾਲ ਸਿੰਘ ਦਾ ਕਤਲ ਚਾਰ ਵਿਅਕਤੀਆਂ ਨੇ ਕੀਤਾ ਸੀ। ਜਸਪਾਲ ਮੂਲ ਰੂਪ ਵਿੱਚ ਭੋਗਪੁਰ ਦਾ ਰਹਿਣ ਵਾਲਾ ਸੀ।

Scroll to Top