July 7, 2024 6:57 am
ਫੈਨ ਨੇ ਕੀਤੀ ਖ਼ੁਦਕੁਸ਼ੀ

ਸਿੱਧੂ ਮੂਸੇਵਾਲਾ ਕਤਲਕਾਂਡ: ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ 09 ਜੂਨ 2022: ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੁਲੀਸ ਨੇ 2 ਹੋਰ ਮੁਲਜ਼ਮਾਂ ਕੇਸ਼ਵ ਅਤੇ ਚੇਤਨ ਨੂੰ ਬਠਿੰਡਾ ਤੋਂ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ‘ਚ ਕੇਸ਼ਵ ਦਾ ਵੱਡਾ ਹੱਥ ਸੀ। ਉਸਨੇ ਅੰਮ੍ਰਿਤਸਰ ਤੋਂ ਸ਼ੂਟਰਾਂ ਨੂੰ ਹਥਿਆਰ ਲਿਆ ਕੇ ਦਿੱਤੇ ਸੀ। ਫਿਲਹਾਲ ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ SIT ਨੇ 8 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ‘ਤੇ ਗੋਲੀਬਾਰੀ ਕਰਨ ਦਾ ਦੋਸ਼ ਹੈ। ਇਸ ਦੇ ਨਾਲ ਹੀ ਫੜੇ ਗਏ ਵਿਅਕਤੀਆਂ ਵਿੱਚੋਂ ਇੱਕ ਨੇ ਮੂਸੇਵਾਲਾ ਬਾਰੇ ਸਾਰੀ ਜਾਣਕਾਰੀ ਸ਼ੂਟਰਾਂ ਨੂੰ ਦਿੱਤੀ ਸੀ।

ਸਿੱਧੂ ਮੂਸੇਵਾਲਾ ਕਤਲਕਾਂਡ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਗਈ ਹੈ। ਮਹਾਰਾਸ਼ਟਰ ਦੇ ਪੁਣੇ ਤੋਂ ਸੌਰਵ ਮਹਾਕਾਲ ਨੂੰ ਵੀ ਪੁਲਿਸ ਨੇ ਕਾਬੂ ਕਰ ਲਿਆ ਹੈ। ਮਹਾਕਾਲ ਇਸ ਸਮੇਂ ਮਹਾਰਾਸ਼ਟਰ ਪੁਲਿਸ ਦੀ 14 ਦਿਨਾਂ ਹਿਰਾਸਤ ‘ਚ ਹੈ। ਇਸ ਦੇ ਨਾਲ ਹੀ ਪੁਲਿਸ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਦੀ ਵੀ ਤਲਾਸ਼ ਕਰ ਰਹੀ ਹੈ।