Site icon TheUnmute.com

ਪੁਲਿਸ ਨੇ ਰਾਹੁਲ ਗਾਂਧੀ ਦੇ ਸਮਰਥਨ ‘ਚ ਪ੍ਰਦਰਸ਼ਨ ਕਰ ਰਹੇ ਸਚਿਨ ਪਾਇਲਟ ਨੂੰ ਲਿਆ ਹਿਰਾਸਤ ‘ਚ

Sachin Pilot

ਚੰਡੀਗੜ੍ਹ 15 ਜੂਨ 2022: ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨੈਸ਼ਨਲ ਹੈਰਾਲਡ ਮਾਮਲੇ (National Herald case) ‘ਚ ਅੱਜ ਲਗਾਤਾਰ ਤੀਜੇ ਦਿਨ ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਤੋਂ ਪੁੱਛਗਿੱਛ ਜਾਰੀ ਹੈ। ਇਸ ਦੌਰਾਨ ਅੱਜ ਯਾਨੀ ਬੁੱਧਵਾਰ ਨੂੰ ਵੀ ਪਾਰਟੀ ਦੇ ਸੀਨੀਅਰ ਨੇਤਾ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪੁਲੀਸ ਨੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ (Sachin Pilot) ਪਾਇਲਟ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਕਾਂਗਰਸ ਵਰਕਰਾਂ ਨੂੰ ਪਾਰਟੀ ਦਫ਼ਤਰ ਅਤੇ ਈਡੀ ਹੈੱਡਕੁਆਰਟਰ ਦੇ ਬਾਹਰੋਂ ਹਿਰਾਸਤ ਵਿੱਚ ਲਿਆ ਗਿਆ ਹੈ। ਜਿੱਥੇ ਉਨ੍ਹਾਂ ਰਾਹੁਲ ਗਾਂਧੀ ਦੇ ਸਮਰਥਨ ‘ਚ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸਦੇ ਨਾਲ ਹੀ ਅਧੀਰ ਰੰਜਨ ਚੌਧਰੀ, ਭੁਪੇਸ਼ ਬਘੇਲ ਅਤੇ ਪਵਨ ਖੇੜਾ ਸਮੇਤ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਨੇ ਵੀ ਪ੍ਰਦਰਸ਼ਨ ‘ਚ ਹਿੱਸਾ ਲਿਆ। ਈਡੀ ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਾਂਗਰਸ ਆਗੂ ਅਜੈ ਕੁਮਾਰ ਲੱਲੂ ਸਮੇਤ ਕਾਂਗਰਸ ਵਰਕਰਾਂ ਨੂੰ ਦਿੱਲੀ ਵਿੱਚ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਹਿਰਾਸਤ ਵਿੱਚ ਲੈ ਲਿਆ ਗਿਆ।

Exit mobile version