Gurcharan Singh Tohra

ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀ ਬਰਸੀ ‘ਤੇ ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 01 ਅਪ੍ਰੈਲ 2025: ਅੱਜ ਪੰਥ ਰਤਨ ਗੁਰਚਰਨ ਸਿੰਘ ਟੌਹੜਾ (Gurcharan Singh Tohra) ਦੀ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ (ਨਾਭਾ ਬਲਾਕ) ਵਿਖੇ 21ਵੀ ਬਰਸੀ ਮਨਾਈ ਗਈ | ਇਸ ਮੌਕੇ ਮੌਕੇ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਸਮੇਤ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਸਵਰਗੀ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਸ਼ਰਧਾਂਜਲੀ ਭੇਂਟ ਕੀਤੀ | ਇਸਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਅਤੇ ਰਾਜਨੀਤਿਕ ਅਤੇ ਧਾਰਮਿਕ ਸਖ਼ਸ਼ੀਅਤ ਨੇ ਸ਼ਰਧਾਂਜਲੀ ਭੇਂਟ ਕੀਤੀ |

ਜਿਕਰਯੋਗ ਹੈ ਕਿ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਇੱਕ ਅਜਿਹੀ ਸਖ਼ਸ਼ੀਅਤ ਸਨ, ਜਿਨ੍ਹਾਂ ਨੇ ਸਿਆਸੀ, ਧਾਰਮਿਕ ਅਤੇ ਸਮਾਜਿਕ ਖੇਤਰ ਦੇ ਨਾਲ-ਨਾਲ ਸਿੱਖਿਆ ਖੇਤਰ ‘ਚ ਅਹਿਮ ਯੋਗਦਾਨ ਪਾਇਆ | 24 ਸਤੰਬਰ 1924 ਨੂੰ ਜਨਮੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ (Gurcharan Singh Tohra) ਲਗਭੱਗ 30 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ |

ਇਸਦੇ ਨਾਲ ਹੀ ਕਾਫ਼ੀ ਕਈ ਸਾਲ ਪਾਰਲੀਮੈਂਟ ਮੈਂਬਰ ਵੀ ਰਹੇ | ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਕਾਫ਼ੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਅਤੇ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਵਜੋਂ ਵੀ ਸੇਵਾ ਨਿਭਾਈ | ਉਨਾਂ ਨੇ ਸਿੱਖੀ ਦੇ ਪ੍ਰਚਾਰ ਅਤੇ ਸਿੱਖ ਗੁਰਧਾਮਾਂ ਦੀ ਸੇਵਾ ਸੰਭਾਲ ‘ਚ ਨਵੀਆਂ ਪਿਰਤਾਂ ਪਾਈਆਂ |

ਸਮਾਗਮ ‘ਚ ਪਹੁੰਚੇ ਭਾਜਪਾ ਦੇ ਨੈਸ਼ਨਲ ਜਨਰਲ ਸੈਕਟਰੀ ਤਰੁਣ ਚੁੱਗ ਨੇ ਕਿਹਾ ਕਿ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਜੀ ਮਹਾਨ ਸਖ਼ਸ਼ੀਅਤ ਸਨ, ਜਿਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨਾਲ ਮਿਲਣ ਦਾ ਮੌਕਾ ਨਹੀਂ ਮਿਲਿਆ, ਪਰ ਉਨਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਸਮਾਗਮ ‘ਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਆਗੂ ਅਰਵਿੰਦ ਖੰਨਾ ਸਮੇਤ ਕਈ ਸਿਆਸੀ ਆਗੂਆਂ ਨੇ ਹਾਜ਼ਰੀ ਭਰੀ |

ਇਸ ਮੌਕੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਪੰਥ ‘ਚ ਦਿੱਤੇ ਯੋਗਦਾਨ ਕਰਕੇ ਲੋਕ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ |

Read More: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸਤਾਬਦੀ ਦੀ ਵਾਤਾਵਰਣ ਸੰਭਾਲ ਲਹਿਰ ਨਾਲ ਹੋਵੇਗੀ ਸ਼ੁਰੂਆਤ

Scroll to Top