ਗੁਰੂ ਘਰਾਂ ‘ਚ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਜਥੇਦਾਰ ਸ੍ਰੀ ਅਕਾਲ ਤਖ਼ਤ

ਅੰਮ੍ਰਿਤਸਰ, 20 ਜੂਨ 2023: ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਚ ਸਿੱਖ ਗੁਰਦੁਆਰਾ ਐਕਟ 1925 ‘ਚ ਸੋਧ ਕਰ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਨੂੰ ਮੁਫ਼ਤ ਕਰਨ ਦੇ ਮਤੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ |

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜਥੇਦਾਰ ਨੇ ਹਰੇਕ ਨੂੰ ਜ਼ਾਬਤੇ ਵਿਚ ਰਹਿ ਕੇ ਕੰਮ ਕਰਨ ਲਈ ਕਿਹਾ, ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਟੀਵੀ ਪ੍ਰਸਾਰਣ ਨੂੰ ਲੈ ਕੇ ਮਤਾ ਲਿਆਉਣ ਦੀ ਤਿਆਰੀ ਨੇ ਸਿਆਸੀ ਤੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ |

Scroll to Top