18 ਜੂਨ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ‘ਤੇ ਕੁਝ ਕਥਿਤ ਇਤਰਾਜ਼ਯੋਗ ਤਸਵੀਰਾਂ ਸਾਂਝੀਆਂ ਕੀਤੀਆਂ। ਇਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ। ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਔਰਤ ਨਾਲ ਇਹ ਤਸਵੀਰਾਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਦੱਸ ਦੇਈਏ ਕਿ ਮਜੀਠੀਆ ਨੇ ਸੋਸ਼ਲ ਮੀਡੀਆ (social media) ‘ਤੇ ਕੁੱਲ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਹ ਤਸਵੀਰਾਂ ਅਜਿਹੇ ਸਮੇਂ ਜਾਰੀ ਕੀਤੀਆਂ ਗਈਆਂ ਹਨ ਜਦੋਂ ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਲਈ ਪ੍ਰਚਾਰ ਖਤਮ ਹੋ ਗਿਆ ਹੈ। ਮਜੀਠੀਆ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਨਾਲ ਸਬੰਧਤ ਇੱਕ ਵੀਡੀਓ ਵੀ ਜਾਰੀ ਕਰਨਗੇ।
ਦੱਸ ਦੇਈਏ ਕਿ ਮਜੀਠੀਆ ਦੀ ਇਸ ਬੇਤੁਕੀ ਪੋਸਟ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ (bhagwant singh maan) ਨੂੰ ਟੈਗ ਕੀਤਾ ਗਿਆ ਅਤੇ ਲਿਖਿਆ ਕਿ ਸਬੰਧਤ ਮੰਤਰੀ ਨੂੰ ਤੁਰੰਤ ਅਹੁਦੇ ਤੋਂ ਹਟਾ ਦਿੱਤਾ ਜਾਵੇ ਅਤੇ ਪਾਰਟੀ ਵਿੱਚੋਂ ਕੱਢ ਦਿੱਤਾ ਜਾਵੇ।
ਉਥੇ ਹੀ ਮੰਤਰੀ ਰਵਜੋਤ ਸਿੰਘ ਨੇ ਵੀ ਸੋਸ਼ਲ ਮੀਡੀਆ (social media) ‘ਤੇ ਪੋਸਟ ਕੀਤੀ ਅਤੇ ਮਜੀਠੀਆ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਉਨ੍ਹਾਂ ਲਿਖਿਆ ਕਿ ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ ਏਆਈ ਦੀ ਮਦਦ ਨਾਲ ਐਡਿਟ ਕਰ ਰਹੇ ਹਨ ਅਤੇ ਸੋਸ਼ਲ ਮੀਡੀਆ ‘ਤੇ ਫੈਲਾ ਰਹੇ ਹਨ। ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਤੋਂ ਹਾਂ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਭ੍ਰਿਸ਼ਟ ਰਾਜਨੀਤੀ ਨੂੰ ਨਜ਼ਰਅੰਦਾਜ਼ ਕਰਕੇ ਮੈਨੂੰ ਚੁਣਿਆ ਹੈ।
ਰਵਜੋਤ ਨੇ ਕਿਹਾ – ਇਹ ਇੱਕ ਜਾਤੀ ਅਤੇ ਰਾਜਨੀਤਿਕ ਸਾਜ਼ਿਸ਼ ਹੈ
ਮੰਤਰੀ ਰਵਜੋਤ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪੋਸਟ ਵਿੱਚ ਲਿਖਿਆ ਕਿ ਇਹ ਕਾਰਵਾਈ ਨਾ ਸਿਰਫ਼ ਮੇਰੇ ਲਈ ਸਗੋਂ ਇੱਕ ਔਰਤ ਦੇ ਮਾਣ-ਸਨਮਾਨ ਲਈ ਵੀ ਠੇਸ ਪਹੁੰਚਾਉਣ ਵਾਲੀ ਹੈ। ਇਹ ਸਿਰਫ਼ ਇੱਕ ਨਿੱਜੀ ਹਮਲਾ ਨਹੀਂ ਹੈ, ਇਹ ਇੱਕ ਜਾਤੀ ਅਤੇ ਰਾਜਨੀਤਿਕ ਸਾਜ਼ਿਸ਼ ਹੈ। ਲੁਧਿਆਣਾ ਉਪ-ਚੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਇਹ ਨੀਚ ਕਾਰਵਾਈ ਸਾਬਤ ਕਰਦੀ ਹੈ ਕਿ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਕੰਮ ਕਰਨ ਲਈ ਮਜਬੂਰ ਕਰ ਰਿਹਾ ਹੈ। ਮੈਂ ਇਸ ਘਿਣਾਉਣੀ ਸਾਜ਼ਿਸ਼ ਲਈ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ ਐਫਆਈਆਰ ਵੀ ਦਰਜ ਕਰਾਂਗਾ ਅਤੇ ਮਾਣਹਾਨੀ ਦਾ ਕੇਸ ਵੀ ਦਾਇਰ ਕਰਾਂਗਾ।
Read More: ਡਾ. ਰਵਜੋਤ ਸਿੰਘ ਵੱਲੋਂ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ, ਇੰਜੀਨੀਅਰ ਨੂੰ ਨੋਟਿਸ ਜਾਰੀ