ਆਪ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਦੇ ਘਰ ED ਦੀ ਰੇਡ ਤੋਂ ਬਾਅਦ ਗਰਮਾਈ ਰਾਜਨੀਤੀ

26 ਅਗਸਤ 2025: ਅੱਜ ਸਵੇਰੇ ਦਿੱਲੀ (Delhi) ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਦੇ ਘਰ ਈਡੀ ਵੱਲੋਂ ਮਾਰੇ ਗਏ ਛਾਪੇ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਇਹ ਛਾਪਾ ਪ੍ਰਧਾਨ ਮੰਤਰੀ ਮੋਦੀ ਦੇ ਜਾਅਲੀ ਡਿਗਰੀ ਮਾਮਲੇ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਨੇ ਟਵੀਟ ਕੀਤਾ, “ਅੱਜ ਸੌਰਭ ਭਾਰਦਵਾਜ ਦੇ ਘਰ ਛਾਪਾ ਮਾਰਿਆ ਗਿਆ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਚਰਚਾ ਚੱਲ ਰਹੀ ਹੈ ਕਿ ਮੋਦੀ ਜੀ ਦੀ ਡਿਗਰੀ ਜਾਅਲੀ ਹੈ। ਇਹ ਛਾਪਾ ਸਿਰਫ ਇਸ ਮਾਮਲੇ ਤੋਂ ਧਿਆਨ ਹਟਾਉਣ ਲਈ ਕੀਤਾ ਗਿਆ ਹੈ।”

ਉਨ੍ਹਾਂ ਅੱਗੇ ਲਿਖਿਆ, “ਸਤੇਂਦਰ ਜੈਨ ਜੀ ਨੂੰ ਵੀ ਇੱਕ ਝੂਠੇ ਮਾਮਲੇ ਵਿੱਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ ਸੀ, ਅਤੇ ਬਾਅਦ ਵਿੱਚ ਸੀਬੀਆਈ ਅਤੇ ਈਡੀ ਨੇ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ (aam aadmi party) ਦੇ ਨੇਤਾਵਾਂ ਵਿਰੁੱਧ ਦਰਜ ਸਾਰੇ ਮਾਮਲੇ ਫਰਜ਼ੀ ਅਤੇ ਝੂਠੇ ਹਨ।

Read More: ਦਿੱਲੀ ‘ਚ AAP ਅਤੇ BJP ਦਾ ਪੋਸਟਰ ਵਾਰ, ਅਰਵਿੰਦ ਕੇਜਰੀਵਾਲ ਦੀ ਭਾਜਪਾ ਨੂੰ ਚੁਣੌਤੀ

Scroll to Top