July 2, 2024 9:03 pm
Bibi Jagir Kaur

ਬਰਗਾੜੀ ਦੇ ਮੁੱਦੇ ਤੇ ਸਿਰਫ਼ ਤੇ ਸਿਰਫ਼ ਹੋ ਰਹੀ ਹੈ ਰਾਜਨੀਤੀ: ਬੀਬੀ ਜਗੀਰ ਕੌਰ

ਚੰਡੀਗੜ੍ਹ 8 ਨਵੰਬਰ 2021; ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਾਂਗਰਸ ਪਾਰਟੀ ਅਤੇ 1984 ਦੇ ਮੁੱਦੇ ਉੱਤੇ ਇੱਕ ਵਾਰ ਫਿਰ ਤੋਂ ਸਿਆਸਤ ਕੀਤੀ ਜਾ ਰਹੀ ਹੈ ਉੱਥੇ ਗੱਲ ਕੀਤੀ ਜਾਵੇ ਬੀਬੀ ਜਗੀਰ ਕੌਰ ਦੀ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਿਸ ਜਗ੍ਹਾ ਤੇ ਵੀ ਉਨ੍ਹਾਂ ਦੀ ਡਿਊਟੀ ਲਗਾਉਣਗੇ 2022 ਦੀਆਂ ਚੋਣਾਂ ਨੂੰ ਲੈ ਕੇ ਤੇ ਉਹ ਉਸ ਤੇ ਜ਼ਰੂਰ ਖ਼ਰਾ ਉਤਰਨਗੇ ਕਿਉਂਕਿ ਜਦੋਂ ਵੀ ਉਨ੍ਹਾਂ ਦੀ ਕੋਈ ਡਿਊਟੀ ਲਗਾਈ ਜਾਂਦੀ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ,
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਜ੍ਹਾ ਨਾਲ ਹੀ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣ ਸਕੀ ਹਾਂ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮੇਰੇ ਤੇ ਭਰੋਸਾ ਜਤਾਇਆ ਗਿਆ ਸੀ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਔਰਤਾਂ ਨੂੰ ਪੂਰੀ ਤਰ੍ਹਾਂ ਨਾਲ ਮਾਣ ਸਨਮਾਨ ਦਿੰਦੀ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਪੰਜਾਬ ਦੇ ਵਿੱਚ ਅਲੱਗ ਅਲੱਗ ਜਗ੍ਹਾ ਤੇ ਜਾ ਕੇ ਮਹਿਲਾਵਾਂ ਦੇ ਵ੍ਹੱਟਸਐਪ ਗਰੁੱਪ ਬਣਾਏ ਜਾ ਰਹੇ ਹਨ ਤਾਂ ਜੋ ਕਿ 2022 ਦੀਆਂ ਚੋਣਾਂ ਵਿਚ ਔਰਤਾਂ ਵਧ ਚੜ੍ਹ ਕੇ ਹਿੱਸਾ ਲੈ ਸਕਣ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਅਦ ਵੀ ਹੱਦ ਤਕ ਕਾਂਗਰਸ ਪਾਰਟੀ ਵੱਲੋਂ ਬਰਗਾੜੀ ਦੇ ਦੋਸ਼ੀਆਂ ਨੂੰ ਨਹੀਂ ਫੜਿਆ ਗਿਆ ਅਤੇ ਉਸ ਉੱਤੇ ਸਿਰਫ਼ ਤੇ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ ਬੀਬੀ ਜਗੀਰ ਕੌਰ ਕਿਹਾ ਕਿ 1984 ਦੇ ਦੋਸ਼ੀਆਂ ਨੂੰ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤਾ ਗਿਆ ਸੀ ਅਤੇ ਸਜ਼ਾ ਦਿਵਾਉਣ ਵਾਸਤੇ ਵੀ ਪੂਰਨ ਤੌਰ ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਬੀਬੀ ਜਗੀਰ ਕੌਰ ਵੱਲੋਂ ਇਕ ਵਾਰ ਫਿਰ ਤੋਂ ਸਿੰਘਾਂ ਸਿੰਘਣੀਆਂ ਨੂੰ ਕਾਤਲ ਕਿਹਾ ਗਿਆ ਬੀਬੀ ਜਗੀਰ ਕੌਰ ਵੱਲੋਂ ਬੋਲਦੇ ਹੋਏ ਇੰਦਰਾ ਗਾਂਧੀ ਦੇ ਸੋਧਾ ਲਾਉਣ ਵਾਲੇ ਨੌਜਵਾਨਾਂ ਨੂੰ ਕਾਤਲ ਕਿਹਾ ਗਿਆ