ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ, ਛੱਡਿਆ ਗਿਆ ਪਾਣੀ

19 ਅਗਸਤ 2025: ਲਗਾਤਾਰ ਪੈ ਰਹੇ ਮੀਂਹ ਕਾਰਨ ਦਰਿਆਵਾਂ, ਡੈਮਾਂ (dams) ਦੇ ਵਿੱਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ| ਦੱਸ ਦੇਈਏ ਕਿ ਪੌਂਗ ਡੈਮ (pong dam) ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ, ਜਿਸ ਕਾਰਨ ਉਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਹਾਲ ਹੀ ਵਿੱਚ ਲਗਭਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ। ਇਸਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਅਤੇ ਤਰਨਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਣ ਨੂੰ ਮਿਲੇਗਾ।

ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਤਰਨਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਤਰਨਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਹ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।

Read More: ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, ਪੰਜ ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ

Scroll to Top