Sardulgarh

ਸਰਦੂਲਗੜ੍ਹ ਦੇ ਇੱਕ ਹਿੱਸੇ ‘ਚ ਗ਼ਰੀਬ ਪਰਿਵਾਰ ਪਾਣੀ ‘ਚ ਫਸੇ, NDRF ਵੱਲੋਂ ਰੈਸਕਿਊ ਆਪ੍ਰੇਸ਼ਨ ਜਾਰੀ

ਸਰਦੂਲਗੜ੍ਹ , 19 ਜੁਲਾਈ 2023: ਸਰਦੂਲਗੜ੍ਹ (Sardulgarh) ਦੇ ਫੂਸ ਮੰਡੀ ਵਿਖੇ ਘੱਗਰ ਦੇ ਵਿੱਚ ਪਾੜ ਪੈਣ ਕਾਰਨ ਪਾਣੀ ਸਰਦੂਲਗੜ੍ਹ ਸ਼ਹਿਰ ਦੇ ਵਿੱਚ ਪਹੁੰਚ ਚੁੱਕਿਆ ਹੈ ਤੇ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਜੁਟੇ ਹੋਏ ਹਨ ਅਤੇ ਉਥੇ ਹੀ ਲੋਕਾਂ ਨੇ ਕਿਹਾ ਹੈ ਕਿ ਪਾਣੀ ਰਾਤ ਇੰਨੀ ਤੇਜ਼ੀ ਦੇ ਨਾਲ ਆਇਆ ਜਿਸ ਕਾਰਨ ਬਹੁਤ ਸਾਰੇ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ।

ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ (Sardulgarh) ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ ਅਤੇ ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਹੇਠ ਆ ਗਿਆ ਹੈ | ਜਿਸ ਤਹਿਤ ਬਹੁਤ ਸਾਰੀ ਗਰੀਬ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ | ਪਿੰਡ ਵਾਸੀਆਂ ਦੇ ਮੁਤਾਬਕ 150 ਦੇ ਕਰੀਬ ਘਰ ਪਾਣੀ ਨਾਲ ਘਿਰੇ ਹੋਏ ਹਨ |

Sardulgarh

ਇਨ੍ਹਾਂ ਪਰਿਵਾਰਾਂ ਨੂੰ ਐਨ.ਡੀ.ਆਰ.ਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ, ਉੱਥੇ ਹੀ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਘਰਾਂ ਦਾ ਜ਼ਰੂਰੀ ਸਮਾਨ ਘਰਾਂ ਦੇ ਵਿੱਚ ਮੌਜੂਦ ਹੈ। ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮਿੱਟੀ ਦਾ ਪ੍ਰਬੰਧ ਜੇਸੀਬੀ ਵੀ ਆਦਿ ਉਪਲਬੱਧ ਕਰਵਾਈਆਂ ਜਾਣ ਤਾਂ ਕਿ ਉਹ ਆਪਣੇ ਘਰਾਂ ਦਾ ਵੀ ਬਚਾਅ ਕਰ ਸਕਣ ਅਤੇ ਪਾਣੀ ਨੂੰ ਬੰਨ੍ਹ ਮਾਰ ਸਕਣ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਾਣੀ ਤੋਂ ਬਚਾਉਣ ਦੇ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਾਰਨ ਪਾਣੀ ਲਗਾਤਾਰ ਤੇ ਤੇਜ਼ੀ ਦੇ ਨਾਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਪ੍ਰਸ਼ਾਸਨ ਆਪਣੀਆਂ ਟੀਮਾਂ ਭੇਜੇ ਅਤੇ ਲੋਕਾਂ ਨੂੰ ਬਾਹਰ ਕੱਢਣ ਦੇ ਲਈ ਯੋਗ ਪ੍ਰਬੰਧ ਕਰੇ ਅਤੇ ਇਸ ਦੇ ਨਾਲ ਹੀ ਜੋ ਪਾਣੀ ਦਾ ਤੇਜ਼ ਲਗਾਤਾਰ ਸ਼ਹਿਰ ਵੱਲ ਨੂੰ ਵਧ ਰਿਹਾ ਹੈ ਇਸ ਨੂੰ ਰੋਕਣ ਦੇ ਇੰਤਜ਼ਾਮ ਕੀਤੇ ਜਾਣ। ਸਥਾਨਕ ਲੋਕਾਂ ਦੇ ਮਨਾਂ ਦੇ ਵਿੱਚ ਗੁੱਸਾ ਹੈ ਕਿ ਘੱਗਰ ਦੇ ਵਿੱਚ ਹੜ੍ਹ ਆਉਣ ਕਾਰਨ ਸਰਦੂਲਗੜ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਨੂੰ ਆਪਣੀ ਲਪੇਟ ਦੇ ਵਿੱਚ ਲੈਂਦਾ ਹੈ ਪਰ ਸਰਕਾਰਾਂ ਵੱਲੋਂ ਇਸ ਦੇ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।

Scroll to Top