Voter

ਵੋਟਰ ਪ੍ਰਣ ਹਸਤਾਖ਼ਰ ਅਭਿਆਨ ਦੇ ਨਾਲ-ਨਾਲ ਕਰਵਾਏ ਗਏ ਪੋਸਟਰ ਮੇਕਿੰਗ ਅਤੇ ਮਹਿੰਦੀ ਮੁਕਾਬਲੇ

ਫਾਜ਼ਿਲਕਾ 22 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ-80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ (Voter) ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਪਿੰਡ ਸਾਬੂਆਣਾ, ਬਾਂਡੀ ਵਾਲਾ ਅਤੇ ਕਬੂਲਸ਼ਾਹ ਖੁੱਬਣ ਦੇ ਸਕੂਲਾਂ, ਡਿਸਪੈਂਸਰੀਆਂ ਅਤੇ ਦਾਣਾ ਮੰਡੀ ਵਿੱਚ ਵੋਟਰ (Voter) ਜਾਗਰੂਕਤਾ ਕੈੰਪ ਲਗਾਇਆ ਗਿਆ | ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਗੁਲਸ਼ਨ ਮਦਾਨ, ਸ਼੍ਰੀਮਤੀ ਪੂਨਮ ਅਤੇ ਡਾ. ਨਵਜੀਤ ਕੌਰ ਸਰਾਂ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ।

ਸਵੀਪ ਟੀਮ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ | ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |

ਇਹਨਾਂ ਪਿੰਡਾਂ ਵਿੱਚ ਆਮ ਜਨਤਾ ਨੂੰ ਦਾਣਾ ਮੰਡੀ, ਦੁਕਾਨਾਂ ਅਤੇ ਡਿਸਪੈਂਸਰੀ ਤੇ ਜਾ ਕੇ ਵੀ ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ | ਸਵੀਪ ਪ੍ਰੋਜੈਕਟ ਅਧੀਨ ਵੋਟਾਂ ਦੀ ਮਹੱਤਤਾ ਨੂੰ ਸਮਰਪਿਤ ਕਬੂਲ ਸ਼ਾਹ ਖੁੱਬਣ ਦੇ ਸਕੂਲ ਵਿੱਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸਲੋਗਨ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ |

 

Scroll to Top