ਸੁਰਿੰਦਰ ਛਿੰਦਾ

ਮਰਹੂਮ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ ਦਾ ਪੋਸਟਰ ਰਿਲੀਜ਼

ਚੰਡੀਗੜ੍ਹ, 15 ਜੁਲਾਈ 2024: ਮਰਹੂਮ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਗੀਤ ਤਿਆਰ ਕੀਤਾ ਗਿਆ ਹੈ | ਇਸ ਗੀਤ ‘ਕਿੱਥੇ ਤੁਰ ਗਿਆਂ ਯਾਰਾ‘ ਦਾ ਪੋਸਟਰ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਗੀਤਕਾਰ ਬਾਬੂ ਸਿੰਘ ਮਾਨ, ਪਦਮ ਸ੍ਰੀ ਹੰਸ ਰਾਜ ਹੰਸ ਅਤੇ ਹਰਪ੍ਰੀਤ ਸੇਖੋਂ ਵੱਲੋਂ ਰਿਲੀਜ਼ ਕੀਤਾ ਗਿਆ ਹੈ । ਇਹ ਗੀਤ 26 ਜੁਲਾਈ ਨੂੰ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਰਿਲੀਜ਼ ਕੀਤਾ ਜਾਵੇਗਾ | ਇਸ ਗੀਤ ਨੂੰ ਹੰਸ ਰਾਜ ਹੰਸ ਨੇ ਗਾਇਆ ਅਤੇ ਹਰਪ੍ਰੀਤ ਸੇਖੋਂ ਨੇ ਗੀਤ ਦੇ ਬੋਲ ਲਿਖੇ ਹਨ |

Scroll to Top