July 7, 2024 4:52 pm
Sukhbir Singh Badal

ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਾ ਦੇ ਪੋਸਟਰ ਲਾਏ

ਚੰਡੀਗੜ੍ਹ, 21 ਅਗਸਤ, 2023: ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਅੱਜ ਸੁਖਬੀਰ ਬਾਦਲ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲਣਗੇ ਪਰ ਇਸ ਤੋਂ ਪਹਿਲਾਂ ਫਿਰੋਜ਼ਪੁਰ ‘ਚ ਵੱਖ-ਵੱਖ ਥਾਵਾਂ ‘ਤੇ ਲਾਪਤਾ ਸੰਸਦ ਮੈਂਬਰ ਦੇ ਪੋਸਟਰ ਲੱਗ ਗਏ ਹਨ।

ਜਿਕਰਯੋਗ ਹੈ ਕਿ ਫਿਰੋਜ਼ਪੁਰ ਵਿੱਚ ਦੂਜੀ ਵਾਰ ਹੜ੍ਹਾਂ ਦੀ ਲਪੇਟ ਵਿੱਚ ਹੈ। ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਬਣੀਆਂ ਪੋਸਟਾਂ ਨੂੰ ਵੀ ਦਰਿਆਈ ਪਾਣੀ ਨੇ ਜਲ-ਥਲ ਕਰ ਦਿੱਤਾ ਹੈ।ਉਥੇ ਹੀ ਕਈ ਪਿੰਡ ਪਾਣੀ ਦੀ ਮਾਰ ਹੇਠ ਹਨ | ਉਧਰ ਡੈਮਾਂ ’ਚੋਂ ਪਾਣੀ ਹੁਣ ਘੱਟ ਛੱਡਿਆ ਜਾ ਰਿਹਾ ਹੈ। ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਮੀਂਹ ਦੀ ਪੇਸ਼ੀਨਗੋਈ ਨਾਲ ਪੰਜਾਬ ਸਰਕਾਰ ਅਲਰਟ ਹੋ ਗਈ ਹੈ। ਉਧਰ ਗੁਰਦਾਸਪੁਰ ਦੇ ਪਿੰਡ ਜਗਤਪੁਰ ਟਾਂਡਾ ਨੇੜੇ ਧੁੱਸੀ ਬੰਨ੍ਹ ਵਿਚ 15 ਅਗਸਤ ਨੂੰ ਪਿਆ ਪਾੜ ਹੁਣ ਕਰੀਬ 90 ਫ਼ੀਸਦੀ ਪੂਰ ਦਿੱਤਾ ਗਿਆ ਹੈ।