July 5, 2024 5:38 am
ਸੁਧੀਰ ਸੂਰੀ

ਸੁਧੀਰ ਸੂਰੀ ਦਾ ਮੈਡੀਕਲ ਕਾਲਜ ‘ਚ ਕੀਤਾ ਜਾ ਰਿਹੈ ਪੋਸਟਮਾਰਟਮ, ਸ਼ਹਿਰ ‘ਚ ਵਧਾਈ ਸੁਰੱਖਿਆ

ਚੰਡੀਗੜ੍ਹ 05 ਨਵੰਬਰ 2022: ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ (Sudhir Suri) ਦਾ ਮਜੀਠਾ ਰੋਡ ਸਥਿਤ ਮੈਡੀਕਲ ਕਾਲਜ ਵਿਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਦੱਸਿਆ ਜਾਰਿਹਾ ਹੈ ਕਿ ਸੁਧੀਰ ਸੂਰੀ ਨੂੰ 4 ਗੋਲੀਆਂ ਲੱਗੀਆਂ ਹਨ। ਜਿਸ ਵਿਚ 2 ਗੋਲੀਆਂ ਛਾਤੀ ਕੋਲ, ਇਕ ਗੋਲੀ ਢਿੱਡ ਵਿਚ ਅਤੇ ਇਕ ਗੋਲੀ ਮੋਢੇ ਕੋਲ ਲੱਗੀ ਸੀ। ਨਾਇਬ ਤਹਿਸੀਲਦਾਰ ਦੀ ਦੇਖਰੇਖ ਵਿਚ ਸੁਧੀਰ ਸੂਰੀ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਕਾਫੀ ਤਣਾਅਪੂਰਨ ਹੈ। ਖਾਸ ਕਰਕੇ ਅੰਮ੍ਰਿਤਸਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਡੀ.ਜੀ.ਪੀ. ਵਲੋਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਤਰ੍ਹਾਂ ਦੀ ਵੀ ਅਫਵਾਹਾਂ ‘ਤੇ ਧਿਆਨ ਨਾ ਦੇਣ | ਸੂਰੀ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੌਰਾਨ ਪੂਰੇ ਸ਼ਹਿਰ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਸਦੇ ਨਾਲ ਹੀ ਪਰਿਵਾਰ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਸੁਧੀਰ ਸੂਰੀ (Sudhir Suri) ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤਾਂ ਹੀ ਉਹ ਉਸ ਦਾ ਸਸਕਾਰ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ‘ਚ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ | ਸਖ਼ਤ ਸੁਰੱਖਿਆ ਦੇ ਵਿਚਕਾਰ, ਸੁਧੀਰ ਗੋਪਾਲ ਨਗਰ ਵਿੱਚ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦੇ ਵਿਰੋਧ ਵਿੱਚ ਧਰਨਾ ਦੇ ਰਹੇ ਸਨ। ਮੌਕੇ ‘ਤੇ ਮੌਜੂਦ ਸਖ਼ਤ ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਘਟਨਾ ਵਿੱਚ ਵਰਤੀ ਗਈ ਲਾਇਸੈਂਸੀ ਪਿਸਤੌਲ ਬਰਾਮਦ ਕਰ ਲਈ ਗਈ ਹੈ |