ਚੰਡੀਗੜ੍ਹ, 8 ਫਰਵਰੀ 2022 : ਨਾਭਾ ਤੋ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਲੁਬਾਨਾ ਟੇਕੁ ਪਿੰਡ ਦੇ ਦੋ ਸਕੇ ਭਰਾਵਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਅੱਜ ਜਦੋਂ ਕਿਸਾਨ ਹਰਬੀਰ ਸਿੰਘ ਅਤੇ ਜਸਬੀਰ ਸਿੰਘ ਜਿਨ੍ਹਾਂ ਦੀ ਉਮਰ 30 ਸਾਲ ਦੇ ਨੇੜੇ ਹੈ | ਉਹ ਆਪਣੇ ਖੇਤਾਂ ਵਿੱਚ ਰੇ ਪਾਉਣ ਗਏ ਤਾਂ ਖੇਤ ‘ਚ ਬਿਜਲੀ ਦੀ ਤਾਰ ਟੁੱਟ ਕੇ ਪੈਰ ਹੇਠ ਆਓਣ ਨਾਲ ਜ਼ੋਰਦਾਰ ਕਰੰਟ ਲੱਗ ਗਿਆ ਕਰੰਟ ਲੱਗਣ ਦਾ ਜਿਵੇਂ ਲੋਕਾਂ ਨੂੰ ਪਤਾ ਲੱਗਾ ਤਾਂ ਤੁਰੰਤ ਦੋਵੇਂ ਭਰਾਵਾਂ ਨੂੰ ਸਿਵਲ ਹਸਪਤਾਲ ਨਾਭਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਦੋਵਾਂ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ |
ਜ਼ਿਕਰਯੋਗ ਹੈ ਕਿ ਮ੍ਰਿਤਕ ਹਰਬੀਰ ਸਿੰਘ ਅਤੇ ਜਸਬੀਰ ਸਿੰਘ ਬਹੁਤ ਮੁਸ਼ਕਿਲ ਨਾਲ ਖੇਤੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ ਉਨ੍ਹਾਂ ਦੀ ਮੌਤ ਤੋਂ ਬਾਅਦ ਘਰ ਵਿੱਚ ਕੋਈ ਵੀ ਕਮਾਉਣ ਵਾਲਾ ਜਾਂ ਖੇਤੀ ਕਰਨ ਵਾਲਾ ਨਹੀਂ ਰਿਹਾ ਹਾਦਸੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਸਿਵਲ ਹਸਪਤਾਲ ਪੁੱਜ ਗਏ ਜਿਨ੍ਹਾਂ ਨੇ ਸਾਰੀ ਘਟਨਾ ਦੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੀ ਦੱਸੀ ਕਿਸਾਨਾਂ ਦਾ ਕਹਿਣਾ ਹੈ ਕਿ ਉਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਵਿਭਾਗ ਨੂੰ ਬਿਜਲੀ ਦੀ ਤਾਰ ਬਦਲਣ ਸੰਬੰਧੀ ਮੰਗ ਕੀਤੀ ਜਾ ਰਹੀ ਸੀ ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਨਹੀਂ ਸੁਣੀ ਅਤੇ ਅੱਜ ਹਾਦਸੇ ਤੋਂ ਬਾਅਦ ਤੁਰੰਤ ਬਿਜਲ ਠੀਕ ਕਰ ਦਿੱਤੀ ਗਈ ਪਿੰਡ ਵਾਸੀਆਂ ਨੇ ਬਿਜ਼ਲੀ ਬੋਰਡ ਦੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜਾ ਦੇਣ ਦੀ ਮੰਗ ਕੀਤੀ |