July 7, 2024 1:15 pm
Harbhajan Singh ETO

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਦਾਅਵਾ, 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਆਏ ਜ਼ੀਰੋ

ਅੰਮ੍ਰਿਤਸਰ 03 ਸਤੰਬਰ 2022: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਦਾਅਵਾ ਕੀਤਾ ਕਿ ਪੰਜਾਬ ਸਰਕਾਰ ‘ਚ ਬਿਜਲੀ ਬਿੱਲ ਜ਼ੀਰੋ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ ਅਤੇ 25 ਲੱਖ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪਹਿਲਾਂ ਦੀ ਜਨਤਾ ਨੂੰ ਸਸਤੀ ਤੇ ਮੁਫ਼ਤ ਬਿਜਲੀ ਦੀ ਸਹੂਲਤ ਦੇ ਰਹੀ ਹੈ। ਮੰਤਰੀ ਨੇ ਕਿਹਾ ਕਿ ਕਈ ਲੋਕ ਜ਼ੀਰੋ ਬਿਜਲੀ ਬਿੱਲ ਲੈ ਕੇ ਉਨ੍ਹਾਂ ਨੂੰ ਮਿਲਣ ਪਹੁੰਚੇ ਹਨ ਤੇ ਇਸ ਦੌਰਾਨ ਜਨਤਾ ਵੱਲੋਂ ਉਨ੍ਹਾਂ ਦਾ ਲੱਡੂ ਖੁਆ ਕੇ ਮੂੰਹ ਵੀ ਮਿੱਠਾ ਕਰਵਾਇਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ‘ਚ ਬਿਜਲੀ ਦੇ ਖੇਤਰ ‘ਚ ਹੋਰ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਉਨ੍ਹਾਂ ਕਿਹਾ ਕਿ ਫਿਲਹਾਲ ਗਰਮੀ ਹੋਣ ਕਾਰਨ ਬਿਜਲੀ ਬਿੱਲ ਜ਼ਿਆਦਾ ਆ ਰਹੇ ਹਨ ਪਰ ਜਦੋਂ ਮੌਸਮ ਠੰਢਾ ਹੋ ਜਾਵੇਗਾ ਤਾਂ ਬਿਜਲੀ ਖਪਤ ਘੱਟ ਜਾਵੇਗੀ | ਜਿਸ ਤੋਂ ਬਾਅਦ ਲਗਪਗ 85 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ।