ਲੁਧਿਆਣਾ ਗੈਸ ਲੀਕ ਮਾਮਲੇ ਦੀ ਜਾਂਚ ਲਈ PPCB ਦੀਆਂ ਟੀਮਾਂ ਤਾਇਨਾਤ, ਪੁਲਿਸ ਵਲੋਂ ਵੱਖਰੀ SIT ਦਾ ਗਠਨ

PPCB

ਲੁਧਿਆਣਾ, 01 ਮਈ 2023: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਗੈਸ ਲੀਕ ਮਾਮਲੇ ਦੀ ਜਾਂਚ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੀਆਂ 10 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਵੱਖਰੀ ਪੰਜ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਮਾਮਲੇ ਦੀ ਤਹਿ ਤੱਕ ਜਾਂਚ ਕਰਵਾਈ ਜਾਵੇਗੀ। ਇਸ ਤਹਿਤ ਪੀਪੀਸੀਬੀ ਦੀਆਂ 10 ਟੀਮਾਂ ਜਾਂਚ ਲਈ ਤਾਇਨਾਤ ਕੀਤੀਆਂ ਗਈਆਂ ਹਨ, ਜੋ ਇੱਥੇ ਸੈਂਪਲ ਲੈਣਗੀਆਂ ਅਤੇ ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਾਦਸੇ ਵਾਲੀ ਥਾਂ ਦਾ ਘੇਰਾ 250 ਮੀਟਰ ਤੋਂ ਘਟਾ ਕੇ 50 ਮੀਟਰ ਕਰ ਦਿੱਤਾ ਗਿਆ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖਰੀ 5 ਮੈਂਬਰੀ ਐਸਆਈਟੀ ਬਣਾਈ ਗਈ ਹੈ, ਜਿਸ ਵਿੱਚ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ। ਉਮੀਦ ਹੈ ਕਿ ਇਸ ਦਾ ਸਿੱਟਾ ਜਲਦੀ ਹੀ ਸਾਹਮਣੇ ਆ ਜਾਵੇਗਾ। ਪੁਲਿਸ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਭਵਿੱਖ ਵਿੱਚ ਕਿਸੇ ਕਿਸਮ ਦਾ ਨੁਕਸਾਨ ਹੋਵੇ, ਇਸ ਲਈ ਲਾਪਰਵਾਹੀ ਨਹੀਂ ਕੀਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਜਿਸਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।