Site icon TheUnmute.com

PPSC ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਅਸਾਮੀਆਂ ਦਾ ਨਤੀਜਾ ਐਲਾਨਿਆ

PPSC

ਪਟਿਆਲਾ, 31 ਅਗਸਤ 2024: ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀਆਂ 23 ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸਦੀ ਜਾਣਕਾਰੀ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦਿੱਤੀ ਹੈ |

ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਧੀਨ ਪੈਂਦੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵੇਅਰ ਹਾਊਸ ਮੈਨੇਜਰ ਦੀਆਂ 23 ਅਸਾਮੀਆਂ ਲਈ ਕੁੱਲ 284 ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਿੱਚ ਵੇਅਰ ਹਾਊਸ ਮੈਨੇਜਰ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in ‘ਤੇ ਅੱਪਲੋਡ ਕਰ ਦਿੱਤਾ ਗਿਆ ਹੈ।

ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇ‌ ਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।

Exit mobile version