ਚੰਡੀਗੜ੍ਹ, 28 ਮਈ 2025: ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ ਲਿਮਟਿਡ (PUNSUP) ਦੇ ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ |
ਇਸ ਮੌਕੇ ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਨ੍ਹਾਂ ‘ਚ ਪ੍ਰਤੀ ਦਿਖਾਏ ਭਰੋਸੇ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।
ਜ਼ਿਕਰਯੋਗ ਹੈ ਕਿ ਪਨਸਪ ਮੁੱਖ ਤੌਰ ‘ਤੇ ਪੰਜਾਬ ‘ਚ ਅਨਾਜ ਅਤੇ ਜ਼ਰੂਰੀ ਵਸਤੂਆਂ ਦੀ ਖਰੀਦ, ਭੰਡਾਰਨ ਅਤੇ ਵੰਡ ਲਈ ਜ਼ਿੰਮੇਵਾਰ ਹੈ। ਪਨਸਪ ਏਜੰਸੀ ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ‘ਚੋਂ ਇੱਕ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਮੌਜੂਦ ਸਨ।
Read More: ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ