Site icon TheUnmute.com

ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਪ੍ਰਤਾਪ ਬਾਜਵਾ ਨੇ ਸਿੱਖ ਕੌਮ ਦਾ ਕੀਤਾ ਅਪਮਾਨ: ਮਨਜਿੰਦਰ ਸਿਰਸਾ

Manjinder Sirsa

ਚੰਡੀਗੜ੍ਹ 20 ਜਨਵਰੀ 2023 : ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਡਾ: ਮਨਮੋਹਨ ਸਿੰਘ ਨੂੰ ਫਰਜ਼ੀ ਕਹਿ ਕੇ ਨਾ ਸਿਰਫ਼ ਉਨ੍ਹਾਂ ਦਾ ਸਗੋਂ ਸਮੁੱਚੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ। ਮਨਜਿੰਦਰ ਸਿਰਸਾ (Manjinder Sirsa ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਰਾਹੁਲ ਗਾਂਧੀ ਦੀ ਮੌਜੂਦਗੀ ‘ਚ ਪ੍ਰਤਾਪ ਸਿੰਘ ਬਾਜਵਾ ਨੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ‘ਅਸੀਂ ਸਿਰਫ਼ ਤੁਹਾਨੂੰ ਹੀ ਪ੍ਰਧਾਨ ਮੰਤਰੀ ਵਜੋਂ ਦੇਖਣਾ ਹੈ, ਕਿਸੇ ਫਰਜ਼ੀ ਨੂੰ ਅਸੀਂ ਸਵੀਕਾਰ ਕਹਿ ਕਰਾਂਗੇ, ਪਤਾ ਨਹੀਂ ਕਿੱਥੋਂ-ਕਿੱਥੋਂ ਫੜ ਲੈ ਆਂਉਂਦੇ ਹੋ।’

ਮਨਜਿੰਦਰ ਸਿਰਸਾ (Manjinder Sirsa) ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਨੂੰ ਕਿਤੋਂ ਵੀ ਫੜ ਕੇ ਨਹੀਂ ਲਿਆਂਦਾ ਗਿਆ। ਉਹ ਇਕ ਸਤਿਕਾਰਤ ਸ਼ਖਸੀਅਤ ਹਨ ਜਿਨ੍ਹਾਂ ਨੇ ਪ੍ਰਧਾਨ ਮੰਤਰੀ ਬਣ ਕੇ ਕਾਂਗਰਸ ਪਾਰਟੀ ‘ਤੇ ਬਹੁਤ ਵੱਡਾ ਉਪਕਾਰ ਕੀਤਾ ਸੀ। ਸਿਰਸਾ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਨੇ ਸਿਰ ‘ਤੇ ਦਸਤਾਰ ਸਜਾ ਕੇ ਪ੍ਰਧਾਨ ਮੰਤਰੀ ਬਣ ਕੇ ਦੇਸ਼ ਅਤੇ ਦੁਨੀਆ ‘ਚ ਸਿੱਖਾਂ ਦਾ ਮਾਣ ਵਧਾਇਆ ਹੈ | ਉਨ੍ਹਾਂ ਕਿਹਾ ਕਿ ਇੱਕ ਸਿੱਖ ਦਾ ਇਸ ਤਰ੍ਹਾਂ ਅਪਮਾਨ ਕਰਨਾ ਕੇਵਲ ਡਾ: ਮਨਮੋਹਨ ਸਿੰਘ ਦਾ ਹੀ ਨਹੀਂ ਸਗੋਂ ਸਮੁੱਚੇ ਭਾਈਚਾਰੇ ਦਾ ਅਪਮਾਨ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਹੈ ਜਿਸ ਵਿੱਚ ਸਿਰਫ਼ ਗਾਂਧੀ ਪਰਿਵਾਰ ਦੀ ਚਾਪਲੂਸੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਅਸਲ ਵਿੱਚ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਬਣਨ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੇ ਕੀਤੇ ਗੁਨਾਹ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

Exit mobile version