ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਜਿਨ੍ਹਾਂ ਨੇ ਸੂਬਾ ਵਿਆਪੀ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ|
ਉਨ੍ਹਾਂ ਨੇ ਅੱਜ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ ਕਾਰਵਾਈ ਕਰਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਮੰਗ ਪੱਤਰ ਵੀ ਸੌਂਪਿਆ । ਇਸ ਦੌਰਾਨ ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ ਸਣੇ ਕਈ ਕਾਂਗਰਸੀ ਵਰਕਰ ਮੌਜੂਦ ਰਹੇ |
ਅੱਜ ਪੰਜਾਬ ਸਰਕਾਰ ਦੇ ਭ੍ਰਿਸ਼ਟ ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਰਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਸਾਹਮਣੇ ਧਰਨਾ ਦਿੱਤਾ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਜੀ ਨੂੰ ਮੰਗ ਪੱਤਰ ਵੀ ਸੌਂਪਿਆ । pic.twitter.com/0XKcAhp7gk
— Partap Singh Bajwa (@Partap_Sbajwa) October 10, 2022