ਚੰਡੀਗੜ੍ਹ, 29 ਦਸੰਬਰ 2025: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ।
ਇਸ ਸਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਾਨ ਸਰਕਾਰ ਨੇ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਵਿੱਤੀ ਸਹਾਇਤਾ ਦੀ ਰਕਮ ਦੋ ਕਿਸ਼ਤਾਂ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ‘ਚ ਦਿੱਤੀ ਜਾਂਦੀ ਹੈ |
ਡਾ. ਬਲਜੀਤ ਕੌਰ ਨੇ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ‘ਚ ਪ੍ਰਦਾਨ ਕੀਤੀ ਜਾਂਦੀ ਹੈ। ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ‘ਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ ਰਾਹੀਂ ਭੇਜੀ ਜਾਂਦੀ ਹੈ |
ਇਸਦੇ ਨਾਲ ਹੀ ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ‘ਆਪ’ ਦੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ।
Read More: ਵਨ ਸਟਾਪ ਸੈਂਟਰਾਂ ਰਾਹੀਂ ਹਿੰਸਾ ਦੀਆਂ 5,121 ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕੀਤੀ ਗਈ: ਡਾ. ਬਲਜੀਤ ਕੌਰ




