Prem Singh Chandumajra

ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸਵਾਗਤ, ਕਿਹਾ- “ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦੈ”

ਚੰਡੀਗੜ੍ਹ,30 ਅਗਸਤ 2024: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਸਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ | ਇਸਦੇ ਨਾਲ ਹੀ ਉਸ ਸਮੇਂ ਦੌਰਾਨ ਅਕਾਲੀ ਦਲ ‘ਚ ਰਹੇ ਕੈਬਿਨਟ ਮੰਤਰੀਆਂ ਨੂੰ 15 ਦਿਨ ‘ਚ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ |

ਇਸ ਦੌਰਾਨ ਚੰਦੂਮਾਜਰਾ ਵੱਖਰੇ ਧੜ੍ਹੇ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ |

 

Scroll to Top