ਚੰਡੀਗੜ੍ਹ, 10 ਜੂਨ 2024: ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ (Prem Singh Tamang) ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਬਣੇ ਹਨ। ਸਿੱਕਮ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦਾ ਕਰਵਾਇਆ ਗਿਆ।
ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਤਮਾਂਗ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਤਮਾਂਗ (Prem Singh Tamang) ਦੇ ਨਾਲ ਅੱਠ ਨਵੇਂ ਚੁਣੇ ਗਏ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪ੍ਰੇਮ ਸਿੰਘ ਤਮਾਂਗ ਨੂੰ ਸਿੱਕਮ ਦਾ ਮੁੜ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।