TheUnmute.com

ਭਗਵੰਤ ਮਾਨ ਦੇ ਪੰਜਾਬ ਮੁਖ ਮੰਤਰੀ ਬਣਨ ‘ਤੇ ਪਰਨੀਤ ਕੌਰ ਨੇ ਦਿੱਤੀ ਵਧਾਈ

ਚੰਡੀਗੜ੍ਹ 16 ਮਾਰਚ 2022: ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿਖੇ ਪੰਜਾਬ ਮੁਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ | ਇਸ ਮੌਕੇ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ (Preneet Kaur) ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ “ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਮੈਂ ਆਸ ਕਰਦੀ ਹਾਂ ਕਿ ਤੁਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰੋਗੇ ਅਤੇ ਪੰਜਾਬ ਦੇ ਲੋਕਾਂ ਵੱਲੋਂ ਆਪਣੀ ਪਾਰਟੀ ‘ਚ ਵਿਖਾਏ ਵਿਸ਼ਵਾਸ ਦਾ ਮੁੱਲ ਮੋੜੋਗੇ।

Preneet Kaur

Exit mobile version